ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਨੂੰ ਇਨਸਾਫ ਦਵਾਉਣ ਲਈ ਮਾਨਸਾ ਵਿੱਚ ਕੈਂਡਲ ਮਾਰਚ ਕਢਿਆ ਜਾ ਰਿਹਾ ਹੈ ਪਰ ਇਸ ਕੈਂਡਲ ਮਾਰਚ ਤੋਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਤੇ ਟਵੀਟ ਕੀਤੇ ਹਨ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਅਸੀਂ ਉਨ੍ਹਾਂ ਸਾਰੀਆਂ ਨੂੰ ਬੇਨਤੀ ਕਰਦੇ ਹਾਂ ਕਿ ਜੋ ਕੈਂਡਲ ਮਾਰਚ ਵਿੱਚ ਸ਼ਾਮਲ ਨਹੀਂ ਹੋ ਸਕਦੇ ਹਨ। ਉਹ ਆਪਣੇ ਇਲਾਕੇ ਵਿੱਚ ਅਜਿਹਾ ਕਰਨ ਕਿਰਪਾ ਕਰਕੇ ਸਾਨੂੰ ਕੈਂਡਲ ਮਾਰਚ ਕਰਦੇ ਸਮੇ ਆਪਣੀ ਫੋਟੋ ਈਮੇਲ ਕਰੋ ਤੇ ਅਸੀਂ ਉਸ ਨੂੰ ਸੋਸ਼ਲ ਮੀਡਿਆ ਤੇ ਪਲੇਟਫਾਰਮਾਂ 'ਤੇ ਸਾਂਝਾ ਕਰਾਂਗੇ।
ਉਨ੍ਹਾਂ ਨੇ ਕਿਹਾ ਜੇਕਰ ਤੁਸੀਂ ਕਿਸੇ ਕਾਰਨ ਮਾਰਚ ਵਿੱਚ ਹਿਸਾ ਨਹੀ ਲੈ ਸਕਦੇ ਤਾਂ ਉਪਰ ਪੋਸਟ ਕੀਤੀ ਤਸਵੀਰ ਨੂੰ ਆਪਣੇ ਸੋਸ਼ਲ ਮੀਡਿਆ ਅਕਾਊਂਟ ਤੇ ਸ਼ੇਅਰ ਕਰਕੇਸਾਡਾ ਸਮਰਥਨ ਕਰੋ। ਇਸ ਫੋਟੋ ਨਾਲ #JusticeForSidhuMoosewala ਹੈਸ਼ਟੈਗ ਨਾਲ ਹੀ ਸ਼ੇਅਰ ਕਰਨਾ। ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਦਾ ਇਨਸਾਫ ਹਾਲੇ ਤੱਕ ਨਹੀਂ ਮਿਲਿਆ ਹੈ। ਜਿਸ ਨੂੰ ਦੇਖਦੇ ਹੋਏ ਸਿੱਧੂ ਦੇ ਮਾਪਿਆਂ ਵਲੋਂ ਕੈਂਡਲ ਮਾਰਚ ਦਾ ਵੀ ਐਲਾਨ ਕੀਤਾ ਗਿਆ ਹੈ। ਪੁਲਿਸ ਵਲੋਂ ਇਸ ਮਾਮਲੇ ਨੂੰ ਲੈ ਕੇ ਹਾਲੇ ਵੀ ਕਈ ਗੈਂਗਸਟਰ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਵਲੋਂ ਕਈ ਸ਼ਾਰਪ ਸ਼ੂਟਰਾ ਨੂੰ ਕਾਬੂ ਵੀ ਕੀਤਾ ਗਿਆ ਹੈ ਤੇ 2 ਸ਼ਾਰਪ ਸ਼ੂਟਰਾ ਜਗਰੂਪ ਤੇ ਮਨੂੰ ਦਾ ਪੁਲਿਸ ਵਲੋਂ ਐਨਕਾਊਂਟਰ ਵੀ ਕੀਤਾ ਗਿਆ ਸੀ।