by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਨਸਾ ਦੇ ਪਿੰਡ ਖਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪਿਓ ਨੇ ਆਪਣੇ ਜਵਾਨ ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਮ੍ਰਿਤਕ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਜਸਵੀਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਬੀਤੀ ਸ਼ਾਮ ਉਹ ਤੇ ਉਸ ਦਾ ਪਤੀ ਜੀਵਨ ਸਿੰਘ ਆਪਣੇ ਮਾਤਾ ਪਿਤਾ ਨੂੰ ਮਿਲਣ ਲਈ ਪਿੰਡ ਖਿਆਲਾ ਆਏ ਸੀ, ਜਦੋ ਉਹ ਘਰ ਅੰਦਰ ਗਏ ਤਾਂ ਉਸ ਦੇ ਭਰਾ ਹਰਪ੍ਰੀਤ ਸਿੰਘ ਦੀ ਲਾਸ਼ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਪਈ ਹੋਈ ਸੀ।
ਉਸ ਨੇ ਕਿਹਾ ਕਿ ਉਸ ਦਾ ਪਿਤਾ ਘਰ ਵਿੱਚ ਨਹੀਂ ਸੀ ਤੇ ਭਰਾ ਦੇ ਸਰੀਰ ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਜਿਸ ਤੋਂ ਬਾਅਦ ਉਸ ਨੂੰ ਯਕੀਨ ਹੋ ਗਿਆ ਕਿ ਉਸ ਦੇ ਪਿਤਾ ਚੇਤ ਸਿੰਘ ਨੇ ਉਸ ਦੇ ਭਰਾ ਹਰਪ੍ਰੀਤ ਸਿੰਘ ਦਾ ਕਤਲ ਕੀਤਾ ਹੈ ।ਇਸ ਕਾਰਨ ਹੈ ਕਿ ਉਸ ਦਾ ਭਰਾ ਰੋਜ਼ਾਨਾ ਪਿਤਾ ਨਾਲ ਕੁੱਟਮਾਰ ਕਰਕੇ ਪ੍ਰੇਸ਼ਾਨ ਕਰਦਾ ਸੀ ।ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।