ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਪਿਓ ਵਲੋਂ ਆਪਣੀ ਹੀ ਮਤਰੇਈ ਧੀ ਨਾਲ ਜਬਰ- ਜ਼ਨਾਹ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਅਦਾਲਤ ਵਲੋਂ ਅੱਜ ਪਿਓ ਨੂੰ ਸਜ਼ਾ ਸੁਣਾਈ ਜਾਵੇਗੀ। ਦੱਸਿਆ ਜਾ ਰਿਹਾ ਇੱਕ ਪਿਓ ਨੇ ਆਪਣੀ ਨਾਬਾਲਗ ਧੀ ਨੂੰ ਹਵਸ ਦਾ ਸ਼ਿਕਾਰ ਬਣਾਇਆ । ਬੀਤੀ ਦਿਨੀਂ ਪਿਓ ਤੋਂ ਤੰਗ ਹੋ ਕੇ ਧੀ ਨੇ ਪੁਲਿਸ ਥਾਣੇ ਇਸ ਮਾਮਲੇ ਦੀ ਸ਼ਿਕਾਇਤ ਦਰਜ਼ ਕਰਵਾਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਪੀੜਤਾ ਨੇ ਕਿਹਾ ਕਿ ਉਹ ਜਦੋ ਘਰ ਵਿੱਚ ਇੱਕਲੀ ਸੀ ਤਾਂ ਉਸ ਦਾ ਪਿਓ ਘਰ ਆਇਆ ਤੇ ਉਸ ਨੂੰ ਹੋਟਲ ਲੈ ਲਿਆ ।ਇੱਥੇ ਉਸ ਨੇ ਉਸ ਨਾਲ ਜਬਰ -ਜ਼ਨਾਹ ਕੀਤਾ। ਪੀੜਤਾ ਨੇ ਕਿਹਾ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ । ਜਿਸ ਤੋਂ ਬਾਅਦ ਉਸ ਦੀ ਮਾਂ ਨੇ ਦੂਜਾ ਵਿਆਹ ਕਰ ਲਿਆ ।ਦੂਜੇ ਵਿਆਹ ਤੋਂ ਬਾਅਦ ਉਸ ਦੀ ਮਾਂ ਗਰਭਵਤੀ ਹੋ ਗਈ ਤੇ ਉਸ ਦੇ ਮਤਰੇਏ ਪਿਤਾ ਨੇ ਉਸ ਨਾਲ ਸਰੀਰਕ ਸਬੰਧ ਬਣਾਏ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।