ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲੋਟ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ ਪਿਓ -ਪੁੱਤ ਦੀ ਹਸਪਤਾਲ ਲਿਜਾਂਦੇ ਹੋਏ ਮੌਤ ਹੋ ਗਈ ,ਜਦਕਿ ਭਤੀਜਾ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਮਿੱਟੀ ਨਾਲ ਭਰੀ ਤੇਜ਼ ਰਫ਼ਤਾਰ ਟਰਾਲੀ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ 'ਤੇ ਪਿਤਾ ਤੇ ਉਸ ਦਾ ਪੁੱਤ , ਭਤੀਜਾ ਸਵਾਰ ਸਨ, ਜੋ ਕਿ ਬੱਚਿਆਂ ਨੂੰ ਸਕੂਲ ਤੋਂ ਘਰ ਲੈ ਕੇ ਜਾ ਰਿਹਾ ਸੀ ।
ਹਾਦਸੇ ਦੌਰਾਨ 12 ਸਾਲਾਂ ਪੁੱਤ ਅਰਸ਼ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਰਾਜੇਸ਼ ਦੀ ਹਸਪਤਾਲ ਇਲਾਜ਼ ਦੌਰਾਨ ਮੌਤ ਹੋ ਗਈ। ਭਤੀਜਾ ਗੰਭੀਰ ਜਖ਼ਮੀ ਦੱਸਿਆ ਜਾ ਰਿਹਾ ਹੈ । ਫਿਲਹਾਲ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਦੱਸਣਯੋਗ ਹੈ ਕਿ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਰਾਜੇਸ਼ ਆਪਣੇ ਪੁੱਤ ਅਰਸ਼ ਤੇ ਭਤੀਜੇ ਨਿਤਿਨ ਨੂੰ ਘਰ ਛੱਡਣ ਲਈ ਮੋਟਰਸਾਈਕਲ 'ਤੇ ਜਾ ਰਿਹਾ ਸੀ ,ਜਦੋ ਉਹ ਦਾਨੇਵਾਲਾ ਕੋਲ ਪਹੁੰਚਿਆ ਤਾਂ ਮਿੱਟੀ ਨਾਲ ਭਰੀ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ ।