ਏਸ਼ੀਅਨ ਚੈਂਪੀਅਨਸ਼ਿਪ ‘ਚ ਫਾਜ਼ਿਲਕਾ ਦੀ ਅਮਾਨਤ ਨੇ ਡਿਸਕਸ ਥਰੋਅ ‘ਚ ਜਿੱਤਿਆ ਚਾਂਦੀ ਦਾ ਤਗਮਾ

by jagjeetkaur

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਆਲਮਸ਼ਾਹ ਦੀ ਰਹਿਣ ਵਾਲੀ 16 ਸਾਲਾ ਅਮਾਨਤ ਕੰਬੋਜ ਨੇ ਅਜਿਹਾ ਕੁਝ ਕਰ ਦਿਖਾਇਆ ਹੈ, ਜਿਸ ‘ਤੇ ਨਾ ਸਿਰਫ ਉਸ ਦਾ ਪਰਿਵਾਰ ਸਗੋਂ ਫਾਜ਼ਿਲਕਾ ਸਮੇਤ ਪੂਰੇ ਪੰਜਾਬ ਅਤੇ ਦੇਸ਼ ਦੇ ਲੋਕ ਮਾਣ ਮਹਿਸੂਸ ਕਰ ਰਹੇ ਹਨ। ਦੱਸ ਦਈਏ ਕਿ ਫਾਜ਼ਿਲਕਾ ਦੇ ਅਮਾਨਤ ਕੰਬੋਜ ਨੇ ਦੁਬਈ ਵਿੱਚ ਹੋਈ ਏਸ਼ੀਅਨ ਅਥਲੈਟਿਕ ਅੰਡਰ 20 ਚੈਂਪੀਅਨਸ਼ਿਪ ਵਿੱਚ ਡਿਸਕਸ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੂਜਾ ਸਥਾਨ ਹਾਸਲ ਕੀਤਾ ਹੈ, ਇਸ ਤਗ਼ਮੇ ਨੂੰ ਜਿੱਤਣ ਤੋਂ ਬਾਅਦ ਹੁਣ ਉਸ ਨੇ ਡਿਸਕਸ ਥਰੋਅ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੀ ਜਗ੍ਹਾ ਬਣਾ ਲਈ ਹੈ ਅਮਰੀਕਾ ਵਿੱਚ ਆਯੋਜਿਤ ਕੀਤਾ ਜਾਣਾ ਹੈ

ਇਸਤੋਂ ਇਲਾਵਾ ਅਮਾਨਤ ਕੰਬੋਜ ਇਸ ਡਿਸਕਸ ਥਰੋ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੀ ਭਾਰਤ ਦੀ ਇਕਲੌਤੀ ਬੇਟੀ ਹੈ, ਉਮੀਦ ਹੈ ਕਿ ਕੰਬੋਜ ਭਵਿੱਖ ਵਿੱਚ ਵੀ ਭਾਰਤ ਲਈ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਅਮਾਨਤ ਕੰਬੋਜ ਜਿੱਤ ਤੋਂ ਬਾਅਦ ਪਿੰਡ ਆਲਮਸ਼ਾਹ ਪੁੱਜੀ। ਜਿੱਥੇ ਉਸ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ, ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਨੇ ਦੱਸਿਆ ਕਿ ਉਹ ਦੁਬਈ ਵਿਖੇ ਹੋਈ ਏਸ਼ੀਅਨ ਅੰਡਰ-20 ਐਥਲੈਟਿਕ ਚੈਂਪੀਅਨਸ਼ਿਪ ਵਿੱਚ ਡਿਸਕਸ ਥਰੋਅ ਮੁਕਾਬਲੇ ਵਿੱਚ ਭਾਰਤ ਲਈ ਖੇਡਣ ਵਾਲੀ ਪੰਜਾਬ ਦੀ ਇਕਲੌਤੀ ਲੜਕੀ ਸੀ ਭਾਰਤ ਲਈ ਚਾਂਦੀ ਦਾ ਤਗਮਾ ਟੈਕਸ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।