by vikramsehajpal
ਲੁਧਿਆਣਾ (ਦੇਵ ਇੰਦਰਜੀਤ) : ਜ਼ਿਲ੍ਹੇ 'ਚ ਥੋੜ੍ਹੀ ਜਿਹੀ ਬਾਰਸ਼ ਤੋਂ ਬਾਅਦ ਸਿਰਫ ਇਕ ਦਿਨ ਤੱਕ ਹੀ ਲੁਧਿਆਣਵੀਆਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਪਰ ਹੁਣ ਫਿਰ ਤੋਂ ਲੂ ਦਾ ਕਹਿਰ ਲੁਧਿਆਣਾਵੀਆਂ ਨੂੰ ਸਤਾਉਣ ਲੱਗਾ ਹੈ। ਬੀਤੇ ਦਿਨ ਸਵੇਰੇ ਤੋਂ ਲੈ ਕੇ ਦੇਰ ਰਾਤ ਤੱਕ ਕਈ ਵਾਰ ਬੱਦਲ ਆਸਮਾਨ ’ਤੇ ਛਾਏ ਪਰ ਬਿਨਾਂ ਵਰ੍ਹੇ ਹੀ ਨਿਕਲ ਗਏ।ਪੀ. ਏ. ਯੂ. ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 'ਚ 3 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 33.6 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 27 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰ ਦੇ ਸਮੇਂ ਹਵਾ ਵਿਚ ਨਮੀ ਦੀ ਮਾਤਰਾ 74 ਫ਼ੀਸਦੀ ਅਤੇ ਸ਼ਾਮ ਨੂੰ ਨਮੀ ਦੀ ਮਾਤਰਾ 60 ਫ਼ੀਸਦੀ ਰਹੀ। ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਤੇ ਨੇੜਲੇ ਇਲਾਕਿਆਂ ’ਚ ਬਾਰਸ਼ ਹੋਣ ਦਾ ਅੰਦਾਜ਼ਾ ਹੈ।