ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਦਿਲ- ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ , ਜਿੱਥੇ ਪ੍ਰੇਮੀ ਨਾਲ ਵੈਲੇਨਟਾਈਨ ਡੇ ਦਾ ਜਸ਼ਨ ਮਨਾ ਰਹੀ ਪਤਨੀ ਤੋਂ ਤੰਗ ਹੋ ਕੇ ਪਤੀ ਨੇ ਖੁਦ ਨੂੰ ਅੱਗ ਲਗਾ ਲਈ। ਦੱਸਿਆ ਜਾ ਰਿਹਾ ਅੱਗ ਲੱਗਣ ਨਾਲ ਵਿਅਕਤੀ ਬੁਰੀ ਤਰਾਂ ਝੁਲਸ ਗਿਆ । ਜਿਸ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ । ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਤਨੀ ਤੇ ਉਸ ਦੇ ਪ੍ਰੇਮੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਨਜੀਤ ਕੌਰ ਨੇ ਦੱਸਿਆ ਕਿ ਉਸ ਦੇ ਪੁੱਤ ਜਗਤਾਰ ਸਿੰਘ ਦਾ ਵਿਆਹ 12 ਸਾਲ ਪਹਿਲਾਂ ਰਮਨਦੀਪ ਕੌਰ ਨਾਲ ਹੋਇਆ ਸੀ। ਰਮਨਦੀਪ ਕੌਰ ਦੇ ਦੂਜੇ ਪਿੰਡ ਦੇ ਰਹਿਣ ਵਾਲੇ ਨੌਜਵਾਨ ਬਾਜ ਸਿੰਘ ਨਾਲ ਨਾਜਾਇਜ਼ ਸਬੰਧ ਸਨ । ਬੀਤੀ ਦਿਨੀਂ ਵੈਲੇਨਟਾਈਨ ਡੇ ਵਾਲੇ ਦਿਨ ਉਹ ਪਤੀ ਨੂੰ ਘਰ ਛੱਡ ਕੇ ਆਪਣੇ ਪ੍ਰੇਮੀ ਨੂੰ ਮਿਲਣ ਗਈ ਸੀ। ਜਦੋ ਉਹ ਘਰ ਵਾਪਸ ਆਈ ਤਾਂ ਪਤੀ ਨੇ ਉਸ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ। ਜਿਸ ਕਾਰਨ ਦੋਵਾਂ ਵਿਚਾਲੇ ਲੜਾਈ ਹੋ ਗਈ। ਪਤਨੀ ਦੀ ਇਸ ਬੇਵਫ਼ਾਈ ਤੋਂ ਦੁਖੀ ਹੋ ਕੇ ਪਤੀ ਜਗਤਾਰ ਸਿੰਘ ਨੇ ਖੁਦ ਨੂੰ ਅੱਗ ਲਗਾ ਲਈ। ਜਿਸ ਕਾਰਨ ਉਸ ਦੀ ਮੌਤ ਹੋ ਗਈ ।