ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਾਜ਼ਿਲਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਮਹਿਲਾ ਅਫ਼ਸਰ ਨੂੰ ਰਿਸ਼ਵਤ ਲੈਦੀਆਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੋਧ 'ਚ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮੁਹਿੰਮ ਦੌਰਾਨ ਬੀ. ਡੀ. ਪੀ. ਓ ਦਫਤਰ ਤਾਇਨਾਤ ਜੂਨੀਅਰ ਇੰਜਨੀਅਰ ਸੁਬਰਸ਼ਾ ਨੇ ਨੇ ਮਹਾਤਮਾ ਗਾਂਧੀ ਜੀ ਨੈਸ਼ਨਲ ਰੂਰਲ ਰੋਜਗਾਰ ਗਾਰੰਟੀ ਐਕਟ ਨੂੰ 25,000 ਰੁਪਏ ਦੀ ਰਿਸ਼ਵਤ ਲੈਦੀਆਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਮਹਿਲਾ ਤੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਜੂਨੀਅਰ ਇੰਜਨੀਅਰ ਵਲੋਂ ਸ਼ਿਕਾਇਤ ਦਰਜ ਕਰਵਾਇਆ ਗਈ ਸੀ। ਉਸ ਨੇ ਦੱਸਿਆ ਕਿ ਪਿੰਡ ਚੱਕ ਰੋਡਾਵਲੀ ਵਿੱਚ ਪੰਚਾਇਤੀ ਜ਼ਮੀਨ ਤੇ ਸਰਕਾਰੀ ਸਕੀਮ ਤਹਿਤ ਜੰਗਲਾਤ ਲਗਾਏ ਗਏ ਹਨ ਪਰ ਜੇਈ ਸੁਵਰਸ਼ਾ ਉਸ ਜ਼ਮੀਨ ਦੀ ਮਿਣਤੀ ਕਰਵਾਉਣ ਲਈ ਆਈ ਤਾਂ ਉਸ ਨੇ ਉਸ ਦੇ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਜਿਸ ਤੋਂ ਬਾਅਦ ਸਾਡਾ 45,000 ਰੁਪਏ ਦੇਣ ਦਾ ਸੌਦਾ ਤੈਅ ਹੋਇਆ ਸੀ। ਹੁਣ ਵਿਜੀਲੈਂਸ ਬਿਊਰੋ ਨੇ ਮਹਿਲਾ ਅਫਸਰ ਨੂੰ 25,000 ਰੁਪਏ ਰਿਸ਼ਵਤ ਲੈਦਿਆ ਗ੍ਰਿਫਤਾਰ ਕੀਤਾ ਹੈ। ਰਿਸ਼ਵਰ ਦੇ ਦੋਸ਼ ਵਿੱਚ ਉਸ ਤੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।