by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿਥੇ ਰਿਸ਼ਵਤ ਲੈਣ ਦੇ ਦੋਸ਼ 'ਚ ਮਹਿਲਾ SHO ਨੂੰ ਮੁਅੱਤਲ ਕੀਤਾ ਗਿਆ। ਦੱਸ ਦਈਏ ਕਿ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਦੇ ਨਿਰਦੇਸ਼ਾ 'ਤੇ ਥਾਣਾ ਸਰਾਭਾ ਨਗਰ 'ਚ ਤਾਇਨਾਤ SHO ਅਮਨਜੋਤ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ 'ਚ ਮੁਅੱਤਲ ਕੀਤਾ ਗਿਆ। ਉਨ੍ਹਾਂ ਦੀ ਜਗ੍ਹਾ 'ਤੇ ਹੁਣ ਨਵੇਂ SHO ਅਮਰਿੰਦਰ ਸਿੰਘ ਨੂੰ ਤਾਇਨਾਤ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਇੰਸਪੈਕਟਰ ਅਮਨਜੋਤ ਖਿਲਾਫ ਇਕ ਸ਼ਿਕਾਇਤ 'ਚ ਪੀੜਤਾਂ ਦੌਰਾਨ ਸ਼ਿਕਾਇਤਕਰਤਾ ਤੋਂ ਪੈਸੇ ਮੰਗਣ ਦੇ ਗੰਭੀਰ ਦੋਸ਼ ਸਨ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਸਬੰਧੀ ਪੰਜਾਬ ਸਰਕਾਰ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ।