ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ‘ਚ ਮੁਕਾਬਲਾ, 1 ਅੱਤਵਾਦੀ ਢੇਰ, 2 ਜਵਾਨ ਸ਼ਹੀਦ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਮਣੇ ਆਈ ਹੈ ।ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਨੂੰ ਘੇਰਿਆ ਗਿਆ। ਇਲਾਕੇ 'ਚ ਕਿੰਨੇ ਅੱਤਵਾਦੀ ਮੌਜੂਦ ਹਨ, ਇਸ ਦੀ ਕੋਈ ਜਾਣਕਾਰੀ ਨਹੀਂ ਹੈ ।

ਜਦੋਂ ਸੁਰੱਖਿਆ ਬਲਾਂ ਨੇ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦਾ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਮੂੰਹਤੋੜ ਜਵਾਬ ਦਿੱਤਾ ਅਤੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਲਗਾਤਾਰ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਰਹੇ ਹਨ।