ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤੁਸੀਂ ਕਈ ਲੋਕਾਂ ਨੂੰ ਖ਼ਾਲੀ ਪੇਟ ਲੱਸਣ ਖਾਣ ਦੇ ਫਾਇਦਿਆਂ ਬਾਰੇ ਗੱਲ ਕਰਦੇ ਸੁਣਿਆ ਹੋਵੇਗਾ, ਉੱਥੇ ਹੀ ਕਈ ਲੋਕ ਅਜਿਹੇ ਵੀ ਹਨ, ਜਿਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਕੁਝ ਖਾਸ ਫਾਇਦਾ ਨਹੀਂ ਮਿਲੇਦਾ। ਖ਼ਾਲੀ ਪੇਟ ਲੱਸਣ ਖਾਮ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਅ ਤਾਂ ਹੁੰਦਾ ਹੀ ਹੈ ।
ਜਦੋਂ ਤੁਸੀਂ ਇਸ ਨੂੰ ਨਾਸ਼ਤੇ ਤੋਂ ਪਹਿਲਾਂ ਖਾਂਦੇ ਹੋ ਤਾਂ ਇਹ ਵਧੇਰੇ ਅਸਰਦਾਰ ਹੁੰਦਾ ਹੈ ਕਿਉਂਕਿ ਬੈਕਟੀਰੀਆ ਇਸ ਦੀ ਤਾਕਤ ਅੱਗੇ ਝੁਕ ਜਾਂਦੇ ਹਨ ਤੇ ਆਪਣਾ ਬਚਾਅ ਨਹੀਂ ਕਰ ਪਾਉਂਦੇ। ਇਹ ਪਾਚਨ ਤੇ ਭੁੱਖ ਨੂੰ ਵਧਾਉਂਦਾ ਹੈ। ਇਹ ਤਣਾਅ ਕੰਟਰੋਲ ਕਰਨ ਵਿਚ ਵੀ ਮਦਦ ਕਰਦਾ ਹੈ ਜੋ ਪੇਟ ਦੇ ਐਸਿਡ ਨੂੰ ਰੋਕਦਾ ਹੈ ਜੋ ਆਮ ਤੌਰ 'ਤੇ ਉਦੋਂ ਪੈਦਾ ਹੁੰਦਾ ਹੈ ਜਦੋਂ ਤੁਸੀਂ ਘਬਰਾ ਜਾਂਦੇ ਹੋ।
ਸਰੀਰ ਨੂੰ ਡਿਟਾਕਸ ਕਰਨ ਲਈ ਲੱਸਣ ਨੂੰ ਸਭ ਤੋਂ ਸ਼ਕਤੀਸ਼ਾਲੀ ਖੁਰਾਕੀ ਪਦਾਰਥਾਂ 'ਚੋਂ ਇਕ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਲੱਸਣ ਇੰਨਾ ਤਾਕਤਵਰ ਹੈ ਕਿ ਇਹ ਪਰਜੀਵੀਆਂ ਤੇ ਕੀੜਿਆਂ ਤੋਂ ਛੁਟਕਾਰਾ ਦਿਵਾ ਸਕਦਾ ਹੈ ਅਤੇ ਟਾਈਫਸ, ਸ਼ੂਗਰ, ਡਿਪ੍ਰੈਸ਼ਨ ਤੇ ਕੁਝ ਕਿਸਮ ਦੀਆਂ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਰੋਕ ਸਕਦਾ ਹੈ।