ਹਮਾਪੁਰ (Vikram Sehajpal) : ਉੜੀਸਾ ਦੇ ਗੰਜਾਮ ਜ਼ਿਲ੍ਹੇ ਦੇ ਪੋਲਸਰਾ ਵਿਖੇ ਹੋਏ ਪੰਜ ਲੜੀਵਾਰ ਬੰਬ ਧਮਾਕਿਆਂ 'ਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇਸ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ।ਇਸ ਘਟਨਾ ਨੂੰ ਅਣਪਛਾਤੇ ਬਦਮਾਸ਼ਾਂ ਵੱਲੋਂ ਅੰਜਾਮ ਦਿੱਤਾ ਗਿਆ। ਬਦਮਾਸ਼ਾਂ ਨੇ ਪੰਜ ਥਾਵਾਂ ਉੱਤੇ ਦੇਸੀ ਬੰਬ ਸੁੱਟੇ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਇਸ ਵਿੱਚ ਸ਼ਾਮਲ ਲੋਕਾਂ ਤੋਂ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਇਨ੍ਹਾਂ ਲੜੀਵਾਰ ਧਮਾਕਿਆਂ ਦੇ ਦੌਰਾਨ ਰਾਨੀਪੈਂਠ ਬਾਜ਼ਾਰ ਇਲਾਕੇ ਵਿੱਚ ਹੋਏ ਧਮਾਕੇ ਵਿੱਚ ਦੋ ਲੋਕ ਜ਼ਖ਼ਮੀ ਹੋ ਗਈ। ਦੋਹਾਂ ਜ਼ਖ਼ਮੀਆਂ ਨੂੰ ਪਹਿਲਾਂ ਸਥਾਨਕ ਹਸਪਤਾਲ ਵਿੱਚ ਲਿਜਾਇਆ ਗਿਆ , ਇਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰੀ ਟੀਮ ਵੱਲੋਂ ਉਨ੍ਹਾਂ ਨੂੰ ਐਮਕੇਸੀਜੀ ਮੈਡੀਕਲ ਕਾਲੇਜ ਅਤੇ ਹਸਪਤਾਲ ਵਿੱਚ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਇਸ ਬਾਰੇ ਗੰਜਾਮ ਦੇ ਪੁਲਿਸ ਅਧਿਕਾਰੀ ਬ੍ਰਿਜੇਸ਼ ਕੁਮਾਰ ਰਾਏ ਪੋਲਾਸਰਾ ਸ਼ਹਿਰ ਪੁਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਮਲੇ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਗਸ਼ਤ ਵੱਧਾ ਦਿੱਤੀ ਗਈ ਹੈ।