by vikramsehajpal
ਮਾਨਸਾ (ਆਨ ਆਰ ਆਈ ਮੀਡਿਆ) : ਪਿਛਲੇ ਦਿਨੀਂ ਦਿੱਲੀ ਵਿਖੇ ਕਿਸਾਨ ਮੋਰਚੇ ਚ ਜਾਨ ਗਵਾਉਣ ਵਾਲੇ ਕਿਸਾਨ ਗੁਰਜੰਟ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ ਪੰਜ ਲੱਖ ਰੁਪਏ ਦੀ ਸਹਾਇਤਾ ਦਾ ਚੈਕ ਜ਼ਿਲਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪਰਿਵਾਰ ਨੂੰ ਸੌਂਪਿਆ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਕਾਰਨਾਂ ਕਿਸਾਨਾਂ ਨੂੰ ਆਪਣੇ ਘਰ ਵਾਰ ਛੱਡ ਕੇ ਦਿੱਲੀ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ,ਜਿਸ ਕਰਕੇ ਕਿਸਾਨਾਂ ਦੀਆਂ ਜਾਨਾਂ ਵੀ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਫਿਕਰਮੰਦ ਹੈ ਤੇ ਉਸਨੇ ਦਿੱਲੀ ਮੋਰਚੇ ਚ ਜਾਨ ਗਵਾਉਣ ਵਾਲੇ ਕੋਟਧਰਮੂ ਦੇ ਕਿਸਾਨ ਗੁਰਜੰਟ ਸਿੰਘ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਚੈਕ ਸੌਂਪਿਆ,ਜੋ ਪੰਜਾਬ ਸਰਕਾਰ ਵਲੋਂ ਭੇਜਿਆ ਗਿਆ ਸੀ।ਇਸ ਮੌਕੇ ਸੁੱਖੀ ਭੰਮਾ, ਸੰਦੀਪ ਸਿੰਘ ਭੰਗੂ, ਜਗਸੀਰ ਸਿੰਘ ਮੀਰਪੁਰਾ,ਬਾਦਲ ਸਿੰਘ ਬਾਹਮਣਵਾਲਾ ਆਦਿ ਹਾਜ਼ਰ ਸਨ।