by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚਾਰਾ ਘਪਲੇ ਮਾਮਲੇ ’ਚ ਸਜਾ ਕੱਟ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲ ਗਈ ਹੈ। ਪਿਛਲੇ ਹਫਤੇ ਵੀ ਜੱਜ ਦੇ ਮੌਜੂਦ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ ਸੀ। ਲਾਲੂ ਦੇ ਵਕੀਲ ਦੇਵਰਸ਼ੀ ਮੰਡਲ ਨੇ ਦੱਸਿਆ ਕਿ 22 ਅਪ੍ਰੈਲ ਨੂੰ ਇਸ ਮਾਮਲੇ ’ਚ ਬਹਿਰ ਹੋਣ ਦੀ ਪੂਰੀ ਸੰਭਾਵਨਾ ਹੈ, ਜਿਸ ਨਾਲ ਲਾਲੂ ਪ੍ਰਸਾਦ ਦੇ ਚਾਰਾ ਘਪਲੇ ਦੇ ਡੋਰੰਡਾ ਖਜ਼ਾਨਾ ਮਾਮਲੇ ’ਚ ਵੀ ਜ਼ਮਾਨਤ ’ਤੇ ਰਿਹਾਅ ਹੋਣ ਦੀ ਸੰਭਾਵਨਾ ਹੈ।
ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਸੀ.ਬੀ.ਆਈ. ਅਦਾਲਤ ਦੇ ਆਦੇਸ਼ ਖਿਲਾਫ ਝਾਰਖੰਡ ਹਾਈ ਕੋਰਟ ’ਚ ਅਪੀਲ ਦਾਇਰ ਕੀਤੀ ਸੀ। ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ’ਚ ਵਧਦੀ ਉਮਰ ਅਤੇ 17 ਪ੍ਰਕਾਰ ਦੀਆਂ ਬੀਮਾਰੀਆਂ ਹੋਣ ਦਾ ਹਵਾਲਾ ਦਿੱਤਾ ਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਇਸ ਮਾਮਲੇ ’ਚ ਸਜਾ ਦੀ ਅੱਧੀ ਮਿਆਦ ਜੇਲ੍ਹ ’ਚ ਪਹਿਲਾਂ ਹੀ ਪੂਰੀ ਕਰ ਲਈ ਹੈ।