ਧੁੰਦ ਅਤੇ ਠੰਡ ਦੀ ਚੇਤਾਵਨੀ ਜਾਰੀ: ਜਾਣੋ ਆਉਣ ਵਾਲੇ ਦਿਨਾਂ ਦੇ ਮੌਸਮ ਦਾ ਹਾਲ

by jaskamal

ਪੱਤਰ ਪ੍ਰੇਰਕ : ਪੰਜਾਬ 'ਚ ਕੜਾਕੇ ਦੀ ਠੰਡ ਅਤੇ ਧੁੰਦ ਨੂੰ ਲੈ ਕੇ ਅਲਰਟ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ 5 ਜਨਵਰੀ ਤੱਕ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਇਸ ਮੁਤਾਬਕ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਪ੍ਰਕੋਪ ਦੇਖਣ ਨੂੰ ਮਿਲੇਗਾ।

ਇਸ ਦੌਰਾਨ ਮੌਸਮ ਵਿਭਾਗ ਨੇ ਮੀਂਹ ਦੀ ਚੇਤਾਵਨੀ ਵੀ ਦਿੱਤੀ ਹੈ। 1 ਤੋਂ 4 ਜਨਵਰੀ ਤੱਕ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਡ ਹੋਰ ਵਧੇਗੀ। ਵਿਗਿਆਨੀਆਂ ਨੇ 4 ਜਨਵਰੀ ਤੱਕ ਸੰਘਣੀ ਧੁੰਦ ਅਤੇ ਠੰਢ ਦੀ ਭਵਿੱਖਬਾਣੀ ਕੀਤੀ ਹੈ।