by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਦਾਦੇ ਨਾਲ ਮੇਲਾ ਦੇਖ ਕੇ ਵਾਪਸ ਆ ਰਹੀ ਨਾਬਾਲਿਗ ਕੁੜੀ ਨੂੰ 1 ਵਿਅਕਤੀ ਨੇ ਆਪਣੇ ਸਾਥੀਆਂ ਨਾਲ ਅਗਵਾ ਕਰਕੇ ਜ਼ਬਰ ਜ਼ਨਾਹ ਕੀਤਾ। ਦੱਸਿਆ ਜਾ ਰਿਹਾ ਨਾਬਾਲਿਗ ਕੁੜੀ ਜਦੋ ਆਪਣੇ ਦਾਦੇ ਨਾਲ ਮੇਲੇ ਤੋਂ ਘਰ ਆ ਰਹੀ ਸੀ ਤਾਂ ਉਸ ਨੂੰ ਤਾਰਾ ਸਿੰਘ ਆਪਣੇ ਮੋਟਰਸਾਈਕਲ 'ਤੇ ਬਿਠਾ ਇੱਕ ਘਰ 'ਚ ਲੈ ਲਿਆ ,ਜਿੱਥੇ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨਾਬਾਲਿਗ ਬੱਚੀ ਨਾਲ ਬਲਾਤਕਾਰ ਕੀਤਾ। ਇਸ ਮਾਮਲੇ ਵਿੱਚ ਪੁਲਿਸ ਨੇ ਕਾਰਜ ,ਹਰਜਿੰਦਰ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।