ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਤ ਸਿੱਧੂ ਮੂਸੇਵਾਲਾ ਦੀ ਹਵੇਲੀ ਉਸ ਦੇ ਮਾਪਿਆਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉਨ੍ਹਾਂ ਨੇ ਉੱਥੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਦੀ ਹਵੇਲੀ 'ਚ ਰਾਤ ਗੁਜ਼ਾਰੀ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਕਾਫੀ ਲੰਬੇ ਸਮੇ ਤੋਂ ਵਿਦੇਸ਼ ਵਿੱਚ ਸੀ ਤੇ ਬੀਤੀ ਦਿਨੀਂ ਉਹ ਵਿਦੇਸ਼ ਤੋਂ ਪਰਤੇ ਹਨ। ਜ਼ਿਕਰਯੋਗ ਹੈ ਕਿ ਸਿੱਧੂ ਚੋਣਾਂ ਤੋਂ ਕੁਝ ਸਮੇ ਪਹਿਲਾਂ ਹੀ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਸੀ।
ਚੰਨੀ ਨੇ ਕਿਹਾ ਕਿ ਜਦ ਉਹ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਾਂ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਦੱਸ ਦਈਏ ਕਿ ਸਿੱਧੂ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਹੁਣ ਤੱਕ ਕਈ ਸ਼ੂਟਰਾਂ ਨੂੰ ਹਿਰਾਸਤ 'ਚ ਲਿਆ ।ਜਿਨ੍ਹਾਂ ਕੋਲੋਂ ਲਗਾਤਾਰ ਪੁੱਛਗਿੱਛ ਚੱਲ ਰਹੀ ਹੈ। ਸਿੱਧੂ ਕਤਲ ਮਾਮਲੇ ਵਿੱਚ ਪੁਲਿਸ ਨੇ ਕਈ ਪੰਜਾਬੀ ਗਾਇਕਾਂ ਕੋਲੋਂ ਵੀ ਜਾਂਚ ਕੀਤੀ ਹੈ ।