by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਮਾਮਲੇ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਇਸ ਮਾਮਲੇ 'ਚ ਨਾਮਜ਼ਦ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਅੱਜ ਆਗੂਓ ਜ਼ਮਾਨਤ ਦਾ ਬੌਂਡ ਜਮ੍ਹਾ ਕਰਵਾਉਣ ਲਈ ਫਰੀਦਕੋਟ ਅਦਾਲਤ 'ਚ ਪੇਸ਼ ਹੋਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਸਰਕਾਰ ਨੇ ਸਾਡੇ 'ਤੇ ਝੂਠਾ ਮਾਮਲਾ ਦਰਜ਼ ਕੀਤਾ ਹੈ ਪਰ ਸਾਨੂੰ ਮਾਨਯੋਗ ਅਦਾਲਤ 'ਤੇ ਪੂਰਾ ਭਰੋਸਾ ਹੈ। ਦੱਸ ਦਈਏ ਕਿ ਕੋਟਕਪੂਰਾ ਮਾਮਲੇ ਵਿੱਚ 7 ਹਜ਼ਾਰ ਪੰਨਿਆ ਦੀ ਚਾਰਜਸ਼ੀਟ ਅਦਾਲਤ 'ਚ ਦਾਇਰ ਕੀਤੀ ਸੀ। ਜਿਸ 'ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਪੁਲਿਸ ਅਧਿਕਾਰੀਆਂ ਦਾ ਨਾਮਜ਼ਦ ਕੀਤਾ ਗਿਆ ਸੀ ।