by jagjeetkaur
ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਮੰਗਲਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਏ। ਅੰਗਦ ਸੈਣੀ ਨੂੰ ਗੰਭੀਰ ਹਾਲਤ ‘ਚ ਮੋਹਾਲੀ ਦੇ ਮੈਕਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਨ੍ਹਾਂ ਦੀ ਐਕਸਯੂਵੀ ਕਾਰ ਦਾ ਅਗਲਾ ਹਿੱਸਾ ਵੀ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਸਾਬਕਾ MLA ਦਾ ਗੰਨਮੈਨ ਜ਼ਖਮੀ ਹੋ ਗਿਆ। ਉਸ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਫਾਰਚੂਨਰ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।