ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ ਇੱਕ ਸੋਨੇ ਦਾ ਤਗਮਾ ਦੇਣ ਦਾ ਕੀਤਾ ਐਲਾਨ
ਉਨਟਾਰੀਓ (ਐਨ.ਆਰ.ਆਈ. ਮੀਡਿਆ) :ਬੀਤੇ ਦਿਨ ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਤੇ ਕੇਸ ਨੂੰ ਸੀਬੀਆਈ ਨੂੰ ਦਿੱਤੇ ਜਾਣ ਦੀ ਮੰਗ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ।। ਕੋਰਟ ਵਿੱਚ ਸਰਕਾਰ ਨੇ ਦੱਸਿਆ ਕਿ ਕਈ ਤੱਥਾਂ ਦੇ ਸੁਰਾਗ ਲਈ ਸੈਣੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ। ਸਰਕਾਰ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਤੇ ਸੈਣੀ ਬਾਰੇ ਕੁੱਝ ਹੋਰ ਗੰਭੀਰ ਮਾਮਲਿਆਂ ਬਾਰੇ ਵੀ ਅਦਾਲਤ ਨੂੰ ਜਾਣੂ ਕਰਵਾਇਆ ਹੁਣ ਦਸ ਦੇਈਏ ਕਿ । ਕੋਰਟ ਵਿੱਚ ਸਰਕਾਰ ਨੇ ਦੱਸਿਆ ਕਿ ਕਈ ਤੱਥਾਂ ਦੇ ਸੁਰਾਗ ਲਈ ਸੈਣੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ। ਸਰਕਾਰ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਤੇ ਸੈਣੀ ਬਾਰੇ ਕੁੱਝ ਹੋਰ ਗੰਭੀਰ ਮਾਮਲਿਆਂ ਬਾਰੇ ਵੀ ਅਦਾਲਤ ਨੂੰ ਜਾਣੂ ਕਰਵਾਇਆ ਇਸਦੇ ਨਾਲ ਹੀ ਦਲ ਖਾਲਸਾ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ ਇੱਕ ਸੋਨੇ ਦਾ ਤਗਮਾ ਦੇਣ ਦਾ ਐਲਾਨ ਕੀਤਾ ਹੈ। ਇਸਦੇ ਲਈ ਸੰਗਠਨ ਨੇ ਬਕਾਇਦਾ ਇੱਕ ਪੋਸਟਰ ਵੀ ਜਾਰੀ ਕੀਤਾ ਹੈ।