by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਹਾਕੀ ਖਿਡਾਰੀ ਪਰਮਜੀਤ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਯੁਕਤੀ ਪੱਤਰ ਸੌਂਪ ਦਿੱਤਾ ਹੈ। ਦੱਸ ਦਈਏ ਕਿ ਪਰਮਜੀਤ ਸਿੰਘ ਨੂੰ ਸਰਕਾਰੀ ਮਿਲ ਗਈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਰਮਜੀਤ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਸੀ। ਜਿਸ 'ਚ ਪਰਮਜੀਤ ਸਿੰਘ ਪੱਲੇਦਾਰੀ ਦਾ ਕੰਮ ਕਰਦਾ ਨਜ਼ਰ ਆ ਰਿਹਾ ਸੀ। ਜਿਸ ਤੋਂ ਬਾਅਦ CM ਮਨ ਨੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਨਾਲ ਮੁਲਾਕਾਤ ਕੀਤੀ ਤੇ ਉਸ ਨੂੰ ਨੌਕਰੀ ਦੇਣ ਦਾ ਭਰੋਸਾ ਦਿੱਤਾ ।ਅੱਜ CM ਮਾਨ ਨੇ ਉਸ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ।ਦੱਸ ਦਈਏ ਕਿ ਪਰਮਜੀਤ ਸਿੰਘ ਨੇ ਪੰਜਾਬ ਪੁਲਿਸ ਤੇ ਪੰਜਾਬ ਰਾਜ ਬਿਜਲੀ ਬੋਰਡ ਲਈ 3 ਸਾਲ ਠੇਕੇ 'ਤੇ ਹਾਕੀ ਖੇਡੀ ।