ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਇਲਾਜ ਲਈ ਲੰਡਨ ਰਵਾਨਾ ਹੋ ਗਏ ਹੈ। ਦੇਸ਼ ਦੇ ਅੰਦਰੂਨੀ ਮੰਤਰਾਲਾ ਨੇ ਰਸਮੀ ਢੰਗ ਨਾਲ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਇਲਾਜ ਲਈ ਵਿਦੇਸ਼ ਯਾਤਰਾ ਲਈ ਇਜਾਜ਼ਤ ਦੇਣ ਲਈ ਇਕ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਇਹ ਫੈਸਲਾ ਲਾਹੌਰ ਹਾਈਕੋਰਟ ਦੇ ਹੁਕਮਾਂ ਮੁਤਾਬਕ ਇਹ ਫੈਸਲਾ ਲਿਆ ਗਿਆ ਸੀ। ਪਾਕਿਸਤਾਨੀ ਮੀਡੀਆ ਡਾਨ ਮੁਤਾਬਕ ਨਵਾਜ਼ ਸ਼ਰੀਫ ਅੱਜ ਇਲਾਜ ਲਈ ਅੱਜ ਲੰਡਨ ਰਵਾਨਾ ਹੋ ਗਏ।
ਪੀਐਮਐਲਏ ਦੇ ਪ੍ਰਧਾਨ ਸ਼ਹਿਬਾਜ਼ ਸ਼ਰੀਫ਼ ਅਤੇ ਨਵਾਜ਼ ਸ਼ਰੀਫ਼ ਵੱਲੋਂ ਲਾਹੌਰ ਹਾਈਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਮੁਤਾਬਕ ਉਨ੍ਹਾਂ ਦੇ ਸਫ਼ਰ ਅਤੇ ਵਾਪਸੀ ਦੀਆਂ ਸ਼ਰਤਾਂ ਰੱਖੀਆਂ ਗਈਆਂ ਹਨ। ਨਾਲ ਹੀ ਜਾਰੀ ਕੀਤੀ ਗਈ ਸੂਚਨਾ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਨਾਂ ਕੰਟਰੋਲ ਸੁਚੀ ਵਿਚ ਦਾਖਲ ਰਹੇਗਾ। ਦਰਅਸਲ ਲਾਹੌਰ ਹਾਈਕੋਰਟ ਨੇ ਸਰਕਾਰ ਦੀ ਬਾਂਡ ਜਮਾਂ ਕਰਵਾਉਣ ਦੀ ਸ਼ਰਤ ਨੂੰ ਇਕ ਪਾਸੇ ਰੱਖ ਕੇ ਸ਼ਰੀਫ਼ ਨੂੰ ਚਾਰ ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।