by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਦਿੱਲੀ 'ਚ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ ਹੈ। ਨਵਜੋਤ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਆਪਣੀ ਤਸਵੀਰ ਟਵਿੱਟਰ ’ਤੇ ਸਾਂਝੀ ਕੀਤੀ ਹੈ। ਨਵਜੋਤ ਸਿੱਧੂ ਨੇ ਲਿਖਿਆ ਹੈ ਕਿ ‘ਪੁਰਾਣੇ ਦੋਸਤ ਪੀ. ਕੇ. ਨਾਲ ਮੁਲਾਕਾਤ ਹੋਈ… ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਸਭ ਤੋਂ ਅੱਛੇ ਹੁੰਦੇ ਹਨ।’
ਨਵਜੋਤ ਸਿੱਧੂ ਤੇ ਪ੍ਰਸ਼ਾਂਤ ਕਿਸ਼ੋਰ ਦੀ ਇਹ ਮੁਲਾਕਾਤ ਉਸ ਸਮੇਂ ਹੋਈ ਹੈ ਜਦੋਂ ਕਾਂਗਰਸ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਜੁਆਇਨ ਕਰਵਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਸੀ ਪਰ ਪੀ. ਕੇ. ਨੇ ਕਾਂਗਰਸ ਵਿਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਨਾਲ ਨਜਵੋਤ ਸਿੱਧੂ ਦੇ ਸੁਰ ਅਜੇ ਤੱਕ ਪੂਰੀ ਤਰ੍ਹਾਂ ਮਿਲ ਨਹੀਂ ਸਕੇ ਹਨ।