by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਦੇਸ਼ ਦੀ ਜਨਤਾ ਦਰਾਮਦੀ ਸਰਕਾਰ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗੀ। 69 ਸਾਲਾ ਇਮਰਾਨ ਨੂੰ ਉਹਨਾਂ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਕੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਮਰਾਨ ਖਾਨ ਨੇ ਅਮਰੀਕਾ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਸੀ ਕਿ ਵਾਸ਼ਿੰਗਟਨ ਨੇ ਵਿਰੋਧੀ ਨੇਤਾਵਾਂ ਨਾਲ ਮਿਲ ਕੇ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ।
ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਇਮਰਾਨ ਖਾਨ ਨੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਰੈਲੀਆਂ ਕੀਤੀਆਂ 'ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਨਵੀਂ ਸਰਕਾਰ ਨੂੰ ਭ੍ਰਿਸ਼ਟ ਸ਼ਾਸਕ ਕਰਾਰ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਨੇ ਅਮਰੀਕਾ ਨੂੰ ਸੁਆਰਥੀ ਦੱਸਦਿਆਂ ਕਿਹਾ ਕਿ ਉਹ ਆਪਣਾ ਹਿੱਤ ਦੇਖੇ ਬਿਨਾਂ ਕਿਸੇ ਹੋਰ ਦੇਸ਼ ਦੀ ਮਦਦ ਲਈ ਅੱਗੇ ਨਹੀਂ ਆਉਂਦਾ।