ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਕਾਂਗਰਸ ਪਾਰਟੀ ‘ਚ ਸ਼ਾਮਲ

by

ਕਪੂਰਥਲਾ : ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਅੱਜ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ।ਇਸ ਮੌਕੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵੀ ਰਘਬੀਰ ਸਿੰਘ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਰਘਬੀਰ ਸਿੰਘ ਨੇ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸਾਬਕਾ ਟਰਾਂਂਸਪੋਰਟ ਮੰਤਰੀ ਰਘਬੀਰ ਸਿੰਘ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।