ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ 'ਚ ਫੈਸਲਾ ਲੈਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਡਸਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਬਾਦਲ ਪਰਿਵਾਰ ਜਿੰਮੇਵਾਰ ਹੈ, ਬਾਦਲਾਂ ਦੀ ਮਾੜੀ ਸਿਆਸਤ ਕਾਰਨ ਇਹ ਹੋਇਆ ਹੈ। ਢੀਡਸਾਂ ਨੇ ਕਿਹਾ ਕਿ ਦੇਸ਼ ਵਿੱਚ ਗੁਰੂਦੁਆਰਾ ਸਾਹਿਬ ਦੀ ਬਿਹਤਰ ਸੇਵਾ ਸੰਭਾਲ ਲਈ ਕੇਂਦਰ ਸਰਕਾਰ ਨੂੰ ਆਲ ਇੰਡੀਆ ਗੁਰੂਦੁਆਰਾ ਐਕਟ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਾਦਲਾ ਨੇ ਕਦੇ ਵੀ ਹਰਿਆਣਾ ਦੇ ਸਿੱਖਾਂ ਨੂੰ ਸਨਮਾਨ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਸੀ। ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰੀ ਵੱਸ ਵੱਖਰਾ ਝੰਡਾ ਚੁੱਕਣਾ ਪਿਆ ਹੈ। SGPC ਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ ਤੇ ਉਨ੍ਹਾਂ ਦੇ ਇਸ਼ਾਰਿਆਂ ਤੇ ਹੀ ਸ਼੍ਰੋਮਣੀ ਕਮੇਟੀ ਕੰਮ ਕਰਦੀ ਹੀ ਜੇਕਰ ਸ਼੍ਰੋਮਣੀ ਕਮੇਟੀ ਚਾਹੁੰਦੀ ਤਾਂ ਹਰਿਆਣਾ ਦੇ ਸਿੱਖਾਂ ਦੇ ਮੁੱਦਿਆਂ ਨੂੰ ਮਿਲ ਕੇ ਸੁਲਝਾ ਸਕਦੀ ਸੀ ਪਰ ਬਾਦਲਾਂ ਦੀ ਮਾੜੀ ਸਿਆਸਤ ਕਰਕੇ ਅਹਿਜਾ ਨਹੀਂ ਹੋਇਆ ਹੈ। ਜਿਸ ਕਾਰਨ ਹਰਿਆਣਾ ਦੇ ਸਿੱਖਾਂ ਨੇ ਉਥੇ ਦੇ ਗੁਰੂਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਜਿੰਮੇਵਾਰੀ ਲੈ ਲਈ ਹੈ ।
by jaskamal