by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਦੇ ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖਰਾਮ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਏਮਜ਼ 'ਚ ਆਖ਼ਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਫਿਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।ਦੱਸਿਆ ਜਾ ਰਿਹਾ ਹੈ ਕਿ ਮੰਡੀ ਸਦਰ ਸਮੇਤ ਸੈਲਾਪੜ, ਨਾਚਨ, ਬੱਲ੍ਹਾਂ 'ਚ ਵੱਡੀ ਗਿਣਤੀ 'ਚ ਲੋਕ ਪੰਡਿਤ ਸੁਖਰਾਮ ਨੂੰ ਸ਼ਰਧਾਂਜਲੀ ਦੇਣ ਲਈ ਸੜਕਾਂ 'ਤੇ ਉਤਰਨਗੇ।