by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਤਹਿਗੜ੍ਹ ਸਾਹਿਬ ਲੁੱਟਾਂ-ਖੋਹਾਂ ਕਰਨ ਤੋਂ ਬਾਅਦ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਹੁਣ ਤੱਕ ਕਤਲ ਦੀਆਂ 4 ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਐੱਸ. ਐੱਸ. ਪੀ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਲੁੱਟ-ਖੋਹ ਦੇ ਮਾਮਲੇ ’ਚ ਸਤਪਾਲ ਸਿੰਘ ਉਰਫ ਕਾਲਾ ਵਾਸੀ ਸੰਗਰੂਰ ਤੇ ਸੋਨੂੰ ਉਰਫ ਗੁੱਜਰ ਵਾਸੀ ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਲੁੱਟਿਆ ਹੋਇਆ ਮੋਬਾਇਲ ਬਰਾਮਦ ਕੀਤਾ ਗਿਆ ਸੀ। ਕਤਲ ਦੀ ਵਜ੍ਹਾ ਇਹ ਸੀ ਕਿ ਸੋਨੂੰ ਦਾ ਸੱਤਪਾਲ ਨਾਲ ਕਿਸੇ ਗੱਲ ਤੋਂ ਝਗੜਾ ਹੋ ਗਿਆ ਸੀ।