by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾਬੱਸੀ ਨੇੜਲੇ ਪਿੰਡ ਦੀ ਇਕ ਵਿਆਹੁਤਾ ਨਾਲ ਉਸ ਦੇ ਪਤੀ ਦੇ ਦੋਸਤ ਵੱਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੇ ਦੱਸਿਆ ਕਿ ਉਸ ਦਾ ਪਤੀ ਕੰਮ ਦੇ ਸਿਲਸਲੇ ਵਿਚ ਹਰਿਆਣਾ ਗਿਆ ਹੋਇਆ ਸੀ। ਇਸ ਦੌਰਾਨ ਰਵੀ ਸ਼ਰਮਾ ਰਾਤ ਵੇਲੇ ਪੀੜਤਾ ਦੇ ਘਰ ਆਇਆ ਅਤੇ ਕਿਹਾ ਕਿ ਉਸ ਦੇ ਪਤੀ ਨੇ ਉਸ ਨੂੰ ਡੇਰਾਬੱਸੀ ਵਿਖੇ ਬੁਲਾਇਆ ਹੈ।
ਉਹ ਰਾਤ ਨੂੰ ਉਸ ਨਾਲ ਚਲੀ ਗਈ। ਉਹ ਉਸ ਨੂੰ ਬੀੜ ਦੇ ਜੰਗਲਾਂ ਵਿਚ ਲੈ ਗਿਆ, ਜਿਥੇ ਉਸ ਨੇ ਸਾਰੀ ਰਾਤ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਉਸ ਤੋਂ ਬਾਅਦ ਧਮਕੀਆਂ ਦਿੱਤੀਆਂ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਬਦਨਾਮੀ ਕਰੇਗਾ।ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।