by jaskamal
ਨਿਊਜ਼ ਡੈਸਕ : CM Bhagwant Mann ਨੇ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ Gajendra Singh Shekhawat ਤੋਂ ਸੂਬੇ ’ਚ ਨਹਿਰੀ ਪ੍ਰਬੰਧ ਦੇ ਨਵੀਨੀਕਰਨ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। CM Mann ਨੇ ਸੂਬੇ ’ਚ ਮੌਜੂਦਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੈਕੇਜ ਦੀ ਲੋੜ ’ਤੇ ਜ਼ੋਰ ਦਿੱਤਾ।
ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਬਣੀ ਅੱਪਰਬਾਰੀ ਦੁਆਬ ਨਹਿਰ UBDC ਦਾ ਹੁਣ ਬਹੁਤ ਮਾੜਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। Mann ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਆਜ਼ਾਦੀ ਤੋਂ ਬਾਅਦ ਬਣੀਆਂ ਨਹਿਰਾਂ ਨੂੰ ਵੀ ਮਜ਼ਬੂਤ ਕਰਨ ਤੇ ਉਨ੍ਹਾਂ ਦੇ ਨਵੀਨੀਕਰਨ ਦੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ।