by jagjeetkaur
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਰਸਮੀ ਸਮਾਪਤੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜੇਤੂ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੀ ਜਾਰੀ ਕੀਤੀ ਹੈ। ਇਹ ਜਾਣਕਾਰੀ ਖ਼ੁਦ CM ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ।
CM ਮਾਨ ਨੇ ਨੇ ਲਿਖਿਆ ” ਅੱਜ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਰਸਮੀ ਸਮਾਪਤੀ ਕੀਤੀ…ਨਾਲ ਹੀ ਜੇਤੂ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੀ ਜਾਰੀ ਕੀਤੀ ਜੋ ਸਿੱਧੇ ਖਿਡਾਰੀਆਂ ਦੇ ਖਾਤਿਆਂ ‘ਚ ਪੈਣੀ ਸ਼ੁਰੂ ਹੋ ਜਾਵੇਗੀ…ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪੂਰੇ ਪੰਜਾਬ ‘ਚ ਬੱਚੇ ਖੇਡਾਂ ਨਾਲ ਜੁੜ ਰਹੇ ਨੇ ਤੇ ਇਹ ਗਿਣਤੀ ਸਾਲ ਦਰ ਸਾਲ ਵੱਧ ਰਹੀ ਹੈ… ਸਾਰੇ ਜੇਤੂ ਖਿਡਾਰੀਆਂ ਨੂੰ ਮੇਰੇ ਵੱਲੋਂ ਬਹੁਤ ਬਹੁਤ ਮੁਬਾਰਕਾਂ.”।