ਭਾਰੀ ਸੁਰੱਖਿਆ ਹੇਠ ਗੈਂਗਸਟਰ ਬਿਸ਼ਨੋਈ ਦੇ ਸਾਥੀ ਦੀ ਅਦਾਲਤ ‘ਚ ਹੋਈ ਪੇਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਗੋਰੂ ਬੱਚਾ ਨੂੰ ਰੋਪੜ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ। ਦੱਸ ਦਈਏ ਕਿ ਗੋਰੂ ਬੱਚਾ ਗੈਂਗਸਟਰ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦਾ ਸਾਥੀ ਦੱਸਿਆ ਜਾਂਦਾ ਹੈ। ਇਸ ਕਾਰਨ ਪੁਲਿਸ ਵਲੋਂ ਉਸ ਨੂੰ ਭਾਰੀ ਸੁਰੱਖਿਆ ਹੇਠ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪੁਲਿਸ ਵਲੋਂ ਬੀਤੀ ਦਿਨੀ ਹੋਟਲ ਵਿੱਚ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ 5 ਲੋਕਾਂ ਨੂੰ ਪੁਲਿਸ ਨੇ ਕਾਬੂ ਕੀਤਾ ਸੀ ।ਪੁੱਛਗਿੱਛ ਦੌਰਾਨ ਇਨ੍ਹਾਂ ਲੋਕਾਂ ਨੇ ਗੈਂਗਸਟਰ ਗੋਰੂ ਬੱਚਾ ਦਾ ਨਾਂਅ ਲਿਆ ਸੀ। ਇਸ ਕਾਰਨ ਗੋਰੂ ਬੱਚਾ ਨੂੰ ਰੋਪੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਪੇਸ਼ੀ ਲਈ ਲਿਆਂਦਾ ਗਿਆ ਹੈ ।ਅਦਾਲਤ ਨੇ ਫਿਲਹਾਲ ਗੈਂਗਸਟਰ ਨੂੰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ।ਇਸ ਦੌਰਾਨ ਹੀ ਉਸ ਕੋਲੋਂ ਅਗੇ ਦੀ ਪੁੱਛਗਿੱਛ ਕੀਤੀ ਜਾਵੇਗੀ।