by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਮਾਸ੍ਟਰਮਾਇੰਡ ਗੈਂਗਸਟਰ ਗੋਲਡੀ ਬਰਾੜ ਵਲੋਂ ਬੰਬੀਹਾ ਗੈਂਗ ਨੂੰ ਪੋਸਟ ਸਾਂਝੀ ਕਰਕੇ ਚੇਤਾਵਨੀ ਦਿੱਤੀ ਹੈ। ਦੱਸ ਦਈਏ ਗੈਂਗਸਟਰਾਂ ਵਲੋਂ ਲਗਾਤਾਰ ਇਕ ਦੂਜੇ ਨੂੰ ਪੋਸਟਾਂ ਪੈ ਕੇ ਧਮਕੀਆਂ ਦਿਤੀਆਂ ਜਾ ਰਿਹਾ ਹੈ। ਇਸ ਨਾਲ ਪੰਜਾਬ ਵਿੱਚ ਗੈਂਗਵਾਰ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਪਹਿਲਾ ਹੀ ਅਲਰਟ ਜਾਰੀ ਕਰ ਚੁੱਕੀ ਹੈ। ਇਸ ਸਭ ਨੂੰ ਦੇਖਦੇ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕੋਈ ਵੱਡੀ ਗੈਂਗਵਾਰ ਹੋਣ ਦੀ ਸੰਭਾਵਨਾ ਹੈ । ਹੁਣ ਗੈਂਗਸਟਰ ਗੋਲਡੀ ਬਰਾੜ ਨੇ ਬੰਬੀਹਾ ਗੈਂਗ ਨੂੰ ਲੈ ਕੇ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਸ ਨੇ ਲਿਖਿਆ ਕਿ ਲੋਕਾਂ ਦੀਆਂ ਲਾਸ਼ਾ 'ਤੇ ਛਾਲ ਨਹੀਂ ਮਾਰਨੀ ਚਾਹੀਦੀ ਹੈ। ਝੂਠੀ ਤਾਰੀਫ ਲਈ ਕਿਸੇ ਦੇ ਕਤਲ ਨੂੰ ਸਿਰ ਤੇ ਨਹੀਂ ਲੈਣਾ ਚਾਹੀਦਾ ਹੈ। ਜੇਕਰ ਪਹਿਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਗੱਲ ਸੁਣੀ ਹੁੰਦੀ ਤਾਂ ਅੱਜ ਉਨ੍ਹਾਂ ਦੇ ਹੱਥਾਂ ਵਿੱਚ ਹਥਿਆਰ ਨਹੀਂ ਹੁੰਦੇ।