ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਸੂਚਨਾ ਮਿਲੀ ਸੀ ਕਿ ਅਮਰੀਕਾ ਦੇ ਕੈਲੀਫੋਰਨੀਆ 'ਚ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ CM ਮਾਨ ਵਲੋਂ ਵੀ ਵੱਡਾ ਬਿਆਨ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਜਲਦ ਹੀ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਗੋਲਡੀ ਬਰਾੜ ਨੂੰ ਲੈ ਕੇ ਕੈਲੀਫੋਰਨੀਆ ਵਲੋਂ ਸਾਡੇ ਨਾਲ ਸੰਪਰਕ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਹੁਣ ਨਵਾਂ ਮੋੜ ਸਾਹਮਣੇ ਆਇਆ ਹੈ। ਜਿਥੇ ਕੈਲੀਫੋਰਨੀਆ ਦੇ ਸੂਤਰਾਂ ਅਨੁਸਾਰ ਅਹਿਜੀ ਕੋਈ ਖ਼ਬਰ ਨਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਮੀਡੀਆ ਇਹ ਝੂਠੀ ਅਫਵਾਹਾਂ ਫੈਲਾ ਰਹੀ ਹੈ । ਇਥੇ ਕਈ ਸਵਾਲ ਮਾਨ ਸਰਕਾਰ 'ਤੇ ਵੀ ਖੜ੍ਹੇ ਹੁੰਦੇ ਹਨ ਕਿ ਉਨ੍ਹਾਂ ਵਲੋਂ ਗੁਜਰਾਤ 'ਚ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਅਜਿਹੇ ਦਾਅਵੇ ਤਾਂ ਨਹੀ ਕੀਤੇ ਜਾ ਰਹੇ ਹਨ?
ਦੱਸ ਦਈਏ ਕਿ ਗੋਲਡੀ ਬਰਾੜ ਦਾ ਅਸਲੀ ਨਾਂ ਸਤਿੰਦਰਜੀਤ ਸਿੰਘ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੈਲੀਫੋਰਨੀਆ ਦੀ ਪੁਲਿਸ ਵਲੋਂ ਸਤਿੰਦਰਜੀਤ ਸਿੰਘ ਨਾਂ ਦਾ ਇਕ ਦੋਸ਼ੀ ਕਾਰ ਚੋਰੀ ਕਰਨ ਦੇ ਮਾਮਲੇ 'ਚ ਫੜਿਆ ਗਿਆ ਹੈ । ਉਨ੍ਹਾਂ ਨੇ ਕਿਹਾ ਪੰਜਾਬ ਦੇ CM ਵਲੋਂ ਇਹ ਬਿਆਨ ਦਿੱਤਾ ਗਿਆ ਕਿ ਗੋਲਡੀ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ ਪਰ ਅਮਰੀਕਾ 'ਚ ਗ੍ਰਿਫਤਾਰ ਕੀਤੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੁੰਦੀ ਹੈ ।ਫਿਰ ਹੀ ਕਿਸੇ ਦੋਸ਼ੀ ਨੂੰ ਭਾਰਤ ਭੇਜਿਆ ਜਾਂਦਾ ਹੈ । ਉਨ੍ਹਾਂ ਨੇ ਕਿਹਾ ਕਿ ਕੈਲੀਫੋਰਨੀਆ ਦੀ ਪੁਲਿਸ ਵਲੋਂ ਇਸ ਮਾਮਲੇ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ।