ਨਿਊਜ਼ ਡੈਸਕ (ਰਿੰਪੀ ਸ਼ਰਮਾ) : ਝਾਰਖੰਡ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਦਿਨ ਦਿਹਾੜੇ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੈਂਗਸਟਰ ਰਣਜੀਤ ਸਿੰਘ 'ਤੇ ਗੋਲੀਆਂ ਚਲਾਈਆਂ ਗਿਆ। ਮੌਕੇ 'ਤੇ ਹੀ ਗੈਂਗਸਟਰ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਕੁਝ ਦਿਨ ਪਹਿਲਾ ਹੀ ਰਣਜੀਤ ਸਿੰਘ ਨੂੰ 20 ਸਤੰਬਰ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ। ਰਣਜੀਤ ਸਿੰਘ ਗੋਲਪੁਰੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੰਡਾਲ ਦੇ ਅੰਦਰ ਉਹ ਕੁਝ ਨੌਜਵਾਨਾਂ ਨਾਲ ਗੱਲਬਾਤ ਕਰ ਰਿਹਾ ਸੀ। ਇਸ ਦੌਰਾਨ ਹੀ ਨੌਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ । ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੇ ਸ਼ੂਟਰਾ ਨੂੰ ਗੋਲੀਬਾਰੀ ਕਰਦੇ ਹੋਏ ਆਇਆ ਦੇਖਿਆ ਪਰ ਡਰ ਕਾਰਨ ਕੋਈ ਵੀ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਨਹੀਂ ਦੇ ਸਕਿਆ। ਪੁਲਿਸ CCTV ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ ।
by jaskamal