ਲੁਧਿਆਣਾ ਵਿਖੇ ਗਰਜੇ ਸੀਐਮ ਮਾਨ ; ਲੁਧਿਆਣਾ ਪੰਜਾਬ ਦਾ ਦਿਲ, ਜੇ ਦਿਲ ਜਿੱਤ ਲਿਆ ਤਾਂ ਪੂਰਾ ਪੰਜਾਬ ਜਿੱਤ ਲਿਆ

by jaskamal

ਪੱਤਰ ਪ੍ਰੇਰਕ : ਅੱਜ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਚਾਰ ਕਰਨ ਲਈ ਹੈਬੋਵਾਲ ਪਹੁੰਚੇ, ਜਿੱਥੇ ਉਹਨਾਂ ਵੱਲੋਂ ਇੱਕ ਰੋਡ ਸ਼ੋਅ ਕੱਢਿਆ ਗਿਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਦੇ ਵਿੱਚ ਭੁਗਤਣ ਦੀ ਅਪੀਲ ਕੀਤੀ । ਇਸ ਦੌਰਾਨ ਉਹਨਾਂ ਦੇ ਨਾਲ ਲੁਧਿਆਣਾ ਦੇ ਵਿਧਾਇਕ ਵੀ ਮੌਜੂਦ ਰਹੇ।

ਅੱਜ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਚਾਰ ਕਰਨ ਲਈ ਹੈਬੋਵਾਲ ਪਹੁੰਚੇ, ਜਿੱਥੇ ਉਹਨਾਂ ਵੱਲੋਂ ਇੱਕ ਰੋਡ ਸ਼ੋਅ ਕੱਢਿਆ ਗਿਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਦੇ ਵਿੱਚ ਭੁਗਤਣ ਦੀ ਅਪੀਲ ਕੀਤੀ । ਇਸ ਦੌਰਾਨ ਉਹਨਾਂ ਦੇ ਨਾਲ ਲੁਧਿਆਣਾ ਦੇ ਵਿਧਾਇਕ ਵੀ ਮੌਜੂਦ ਰਹੇ।

https://twitter.com/BhagwantMann/status/1784601465857908968?ref_src=twsrc%5Etfw%7Ctwcamp%5Etweetembed%7Ctwterm%5E1784601465857908968%7Ctwgr%5E9e8ec1d50b7164a28ea0ff33a4a1da59368dacab%7Ctwcon%5Es1_&ref_url=http%3A%2F%2Fnewsroom.etvbharat.org

ਆਪਣੇ ਸੰਬੋਧਨ ਦੇ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੁਧਿਆਣਾ ਪੰਜਾਬ ਦਾ ਦਿਲ ਹੈ ਅਤੇ ਜੇਕਰ ਦਿਲ ਜਿੱਤ ਲਿਆ ਤਾਂ ਪੂਰਾ ਪੰਜਾਬ ਜਿੱਤ ਲਵਾਂਗੇ । ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹ ਇਕੱਲੇ ਹੀ ਲੜ ਰਹੇ ਹਨ ਦਿੱਲੀ ਨਾਲ ਵੀ ਮੱਥਾ ਲਾ ਰਹੇ ਹਨ ਅਤੇ ਪੰਜਾਬ ਦੇ ਵਿੱਚ ਵੀ ਲੜ ਰਹੇ ਹਨ। ਉਹਨਾਂ ਨੇ ਕਿਹਾ ਕਿ ਲੁਧਿਆਣਾ ਪੰਜਾਬ ਦਾ ਸਭ ਤੋਂ ਵੱਡਾ ਸ਼ਹਿਰ ਹੈ ਉਹਨਾਂ ਕਿਹਾ ਕਿ ਲੁਧਿਆਣਾ ਦੇ ਵਿੱਚ ਲੋਕਾਂ ਦਾ ਪਿਆਰ ਵੇਖ ਕੇ ਉਹ ਕਾਫੀ ਖੁਸ਼ ਹਨ। ਉਹਨਾਂ ਨੇ ਕਿਹਾ ਕਿ ਬਰਨਾਲੇ ਦੇ ਵਿੱਚ ਵੀ ਉਹਨਾਂ ਦਾ ਭਰਵਾਂ ਸਵਾਗਤ ਹੋਇਆ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਜੇਕਰ ਦਿਲ ਸਾਫ ਹੋਵੇ ਤਾਂ ਫਿਰ ਸਭ ਕੁਝ ਸਹੀ ਰਹਿੰਦਾ ਹੈ।