by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੀ ਮਕਸੂਦ ਸਬਜ਼ੀ ਮੰਡੀ 'ਚ ਧਮਾਕਾ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸਬਜ਼ੀ ਮੰਡੀ 'ਚ ਇਕ ਦੁਕਾਨ 'ਚ ਧਮਾਕਾ ਹੋਇਆ ਹੈ, ਜਿਸ 'ਚ ਕਈ ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਮਕਸੂਦਾਂ ਸਬਜ਼ੀ ਮੰਡੀ ਇੱਕ ਦੁਕਾਨ 'ਚ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।