ਜਲੰਧਰ — 1 ਨਵੰਬਰ ਨੂੰ ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਦੀ ਫਿਲਮ 'ਡਾਕਾ' ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਅੰਮ੍ਰਿਤਸਰ ਪਹੁੰਚੇ, ਜਿਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗਿੱਪੀ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ''ਗੁਰੂ ਘਰ ਆਉਣਾ ਮੇਰੇ ਲਈ ਕਾਫੀ ਸੁਖਦ ਹੈ ਅਤੇ ਜਦੋਂ ਵੀ ਕੋਈ ਫਿਲਮ ਬਣਾਉਂਦਾ ਹਾਂ ਤਾਂ ਮੈਂ ਸ੍ਰੀ ਦਰਬਾਰ ਸਾਹਿਬ ਜ਼ਰੂਰ ਆਉਂਦਾ ਹਾਂ।''
ਇਸ ਮੌਕੇ ਉਨ੍ਹਾਂ ਨੇ ਆਪਣੀ ਫਿਲਮ ਨੂੰ ਲੈ ਕੇ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਫਿਲਮ ਲੋਕਾਂ ਦਾ ਖੂਬ ਮਨੋਰੰਜਨ ਕਰੇਗੀ ਕਿਉਂਕਿ ਇਸ 'ਚ ਹੋਰ ਜ਼ਿਆਦਾ ਕਮੇਡੀ ਅਤੇ ਸਸਪੇਂਸ ਹੈ।
ਦੱਸ ਦਈਏ ਕਿ ਅੱਜ ਹੀ ਫਿਲਮ ਦਾ ਟਾਈਟਲ ਟਰੈਕ ਰਿਲੀਜ਼ ਹੋਇਆ ਹੈ, ਜਿਸ ਨੂੰ ਗਾਇਕ ਹਿੰਮਤ ਸੰਧੂ ਨੇ ਆਪਣੀ ਬੁਲੰਦ ਅਵਾਜ਼ ਨਾਲ ਸ਼ਿੰਗਾਰਿਆ ਹੈ। ਫਿਲਮ ਦੀ ਗੱਲ ਕੀਤੀ ਜਾਵੇ ਤਾਂ 'ਡਾਕਾ' ਫਿਲਮ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ। ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਤੋਂ ਇਲਾਵਾ ਫਿਲਮ 'ਚ ਰਾਣਾ ਰਣਬੀਰ, ਬਨਿੰਦਰ ਬੰਨੀ, ਸ਼ਹਿਨਾਜ਼ ਗਿੱਲ ਅਤੇ ਹੋਰ ਵੀ ਕਈ ਨਾਮੀ ਕਲਾਕਾਰ ਅਹਿਮ ਭੂਮਿਕਾ ਨਿਭਾ ਰਹੇ ਹਨ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।