by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਪੁਲਿਸ ਵੱਲੋਂ ਇਕ ਨਿੱਜੀ ਹੋਟਲ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਹੋਟਲ 'ਚੋਂ 2 ਕੁੜੀਆਂ ਅਤੇ 2 ਮੁੰਡਿਆਂ ਸਣੇ ਨਿੱਜੀ ਹੋਟਲ ਦੇ ਮਾਲਕ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਐੱਸ. ਐੱਚ. ਓ. ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਇਕ ਨਿੱਜੀ ਹੋਟਲ ਵਿਚ ਦੇਹ ਵਪਾਰ ਦਾ ਕੰਮ ਚੱਲ ਰਿਹਾ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਵੱਲੋਂ ਹੋਟਲ 'ਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 2 ਕੁੜੀਆਂ ਮੁੰਡਿਆਂ ਸਣੇ ਹੋਟਲ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।