by jaskamal
ਨਿਊਜ਼ ਡੈਸਕ(ਰਿੰਪੀ ਸ਼ਰਮਾ) : ਕਾਰੋਬਾਰੀ ਦਿਨ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਜ਼ੋਰਦਾਰ ਵਾਧਾ ਦਰਜ ਕੀਤਾ ਗਿਆ। ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ 0.66 ਫੀਸਦੀ ਵਧੀ ਅਤੇ ਇਸ ਦੀ ਕੀਮਤ 50,551 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ।
ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 1.42 ਫੀਸਦੀ ਦਾ ਵਾਧਾ ਹੋਇਆ ਹੈ, ਇਸ ਵਾਧੇ ਨਾਲ ਚਾਂਦੀ ਦੀ ਕੀਮਤ 61,639 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।ਦੱਸ ਦੇਈਏ ਕਿ ਗਹਿਣੇ ਬਣਾਉਣ ਲਈ ਜ਼ਿਆਦਾਤਰ ਸਿਰਫ 22 ਕੈਰੇਟ ਸੋਨੇ ਦੀ ਵਰਤੋਂ ਕੀਤੀ ਜਾਂਦੀ ਹੈ। ਕੁਝ ਲੋਕ 18 ਕੈਰੇਟ ਸੋਨਾ ਵੀ ਵਰਤਦੇ ਹਨ। ਗਹਿਣਿਆਂ 'ਤੇ ਕੈਰੇਟ ਦੇ ਹਿਸਾਬ ਨਾਲ ਹਾਲਮਾਰਕ ਬਣਾਇਆ ਜਾਂਦਾ ਹੈ। 2