by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਕੋਲੋਂ 1173ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਦੱਸਿਆ ਜਾ ਰਿਹਾ ਸਪਾਈਸਜੈੱਟ ਦੀ ਫਲਾਈਟ ਤੋਂ ਆਏ ਇਸ ਯਾਤਰੀ ਨੇ ਸੋਨੇ ਨੂੰ ਕੈਪਸੂਲਾਂ 'ਚ ਲੂਕਾ ਕੇ ਲਿਆਂਦਾ ਸੀ । ਫਿਲਹਾਲ ਕਸਟਮ ਅਧਿਕਾਰੀਆਂ ਨੇ ਸੋਨੇ ਨੂੰ ਕਬਜ਼ੇ 'ਚ ਲੈ ਕੇ ਯਾਤਰੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਦੁਬਈ ਤੋਂ ਫਲਾਈਟ ਜਦੋ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਤਾਂ ਕਸਟਮ ਤੇ ਏਅਰ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਨੇ ਯਾਤਰੀਆਂ ਦੇ ਸਾਮਾਨ ਦੀ ਸਕੈਨਿੰਗ ਕਰਨੀ ਸ਼ੁਰੂ ਕੀਤੀ, ਜਦੋ ਅਧਿਕਾਰੀਆਂ ਵੱਲੋ ਯਾਤਰੀ ਦੀ ਨਿੱਜੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 3 ਕੈਪਸੂਲ ਬਰਾਮਦ ਹੋਏ । ਜਿਨ੍ਹਾਂ ਦਾ ਵਜ਼ਨ 1173 ਗ੍ਰਾਮ ਸੀ । ਜਿਸ ਦੀ ਅੰਤਰਰਾਸ਼ਟਰੀ ਕੀਮਤ 49.12 ਲੱਖ ਰੁਪਏ ਦੱਸੀ ਜਾ ਰਹੀ ਹੈ ।