by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ ਕੋਰੋਨਾ ਮਾਮਲਿਆਂ ’ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਕੇ ਫਿਰ ਤੋਂ ਮਾਸਕ ਪਹਿਣਨ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਸਾਰੇ ਡਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਜਨਤਕ ਟਰਾਂਸਪੋਰਟ ਜਿਵੇਂ ਕਿ ਬੱਸਾ, ਟਰੇਨਾਂ ਅਤੇ ਟੈਕਸੀਆਂ ਆਦਿ ਵਿੱਚ ਸਫ਼ਰ ਕਰਨ ਵਾਲੇ ਵਿਅਕਤੀਆਂ ਲਈ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ।
ਸਿਨੇਮਾ ਘਰਾਂ, ਸ਼ਾਪਿੰਗ ਮਾਲਜ਼, ਡਿਪਾਰਟਮੈਂਟਲ ਸਟੋਰਾਂ ਤੋਂ ਇਲਾਵਾ ਸਕੂਲਾਂ ਅਤੇ ਦਫ਼ਤਰਾਂ 'ਚ ਵੀ ਮਾਸਕ ਪਹਿਣਨ ਦੀ ਸਲਾਹ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਨੇ ਵੀ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੋਈ ਹੈ।