ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਸਰਕਾਰ ਨੇ ਓਪਨ ਵਰਕ ਪਰਮਿਟ ਧਾਰਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਉਪਨ ਵਰਕ ਪਰਮਿਟ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਹੁਣ ਵਿਦੇਸ਼ੀ ਕਰਮਚਾਰੀਆਂ ਦੇ ਪਰਿਵਾਰਕ ਮੈਬਰ ਵੀ ਇਥੇ ਕੰਮ ਕਰ ਸਕਦੇ ਹਨ। ਦੱਸਿਆ ਜਾ ਰਿਹਾ ਕਿ ਕੈਨੇਡਾ ਸਰਕਾਰ ਨੇ ਮਜਦੂਰਾਂ ਦੀ ਕਮੀ ਨੂੰ ਦੂਰ ਕਰਨ ਲਈ ਇਸ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਐਲਾਨ ਕਰਦੇ ਕਿਹਾ ਜੋ ਰੁਜ਼ਗਾਰ ਲਈ ਕਾਮਿਆਂ ਨੂੰ ਲੱਭਣਾ ਤੇ ਪਰਿਵਾਰ ਲਈ ਇਕੱਠੇ ਰਹਿਣਾ ਆਸਾਨ ਬਣਾਵੇਗਾ।
ਉਨ੍ਹਾਂ ਨੇ ਕਿਹਾ 2023 ਤੋਂ ਅਜਿਹੇ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਇਥੇ ਕੰਮ ਕਰ ਸਕਦੇ ਹਨ। ਇਸ ਪਰਮਿਟ ਨਾਲ ਭਾਰਤੀਆਂ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ। ਮੰਤਰੀ ਨੇ ਕਿਹਾ ਇਹ ਕਦਮ 200,000 ਤੋਂ ਵੱਧ ਖੇਤਰਾਂ ਨੂੰ ਇਜਾਜ਼ਤ ਦੇਵੇਗਾ।ਦੱਸ ਦਈਏ ਕਿ ਪਹਿਲੇ ਪੜਾਅ 'ਚ ਜਿਆਦਾ ਤਨਖਾਹ ਲੈਣ ਵਾਲੇ ਲੋਕਾਂ ਨੂੰ ਰੱਖਿਆ ਗਿਆ । ਜਿਹੜੇ ਆਰਜ਼ੀ ਤੋਰ ਤੇ ਕੰਮ ਕਰਨ ਲਈ ਆਉਣਗੇ ਕੌਮਾਂਤਰੀ ਪ੍ਰੋਗਰਾਮ 'ਤੇ ਪੋਸਟ ਗ੍ਰੈਜੂਏਟ ਵਰਕ ਪ੍ਰੋਗਰਾਮ ਦੇ ਤਹਿਤ ਆਉਣ ਵਾਲਿਆਂ ਨੂੰ ਸ਼ਾਮਲ ਕੀਤਾ ਜਾਵੇਗਾ। ਦੂਜੇ ਪੜਾਅ ਵਿੱਚ ਘੱਟ ਤਨਖਾਹ ਲੈਣ ਵਾਲਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ।