by jaskamal
ਨਿਊਜ਼ ਡੈਸਕ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਲਾਲ ਕਿਲ੍ਹੇ (Red Fort)'ਤੇ ਮਨਾਇਆ ਜਾਵੇਗਾ । ਕੇਂਦਰ ਸਰਕਾਰ ਵੱਡਾ ਧਾਰਮਿਕ ਸਮਾਗਮ ਕਰਵਾਏਗੀ। 20 ਅਤੇ 21 ਅਪ੍ਰੈਲ ਨੂੰ ਲਾਲ ਕਿਲ੍ਹੇ 'ਤੇ ਪ੍ਰੋਗਰਾਮ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਣਗੇ। 20 ਅਪ੍ਰੈਲ ਨੂੰ ਅਮਿਤ ਸ਼ਾਹ ਆਉਣਗੇ। 21 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਮੋਦੀ ਸ਼ਾਮਲ ਹੋਣਗੇ ਅਤੇ ਸੰਬੋਧਨ ਕਰਨਗੇ।
ਭਾਜਪਾ ਆਗੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਭਾਰਤ ਸਰਕਾਰ ਲਾਲ ਕਿਲ੍ਹੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਮਨਾ ਰਹੀ ਹੈ ਇਹ ਇਤਿਹਾਸਕ ਜਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰੇਰਨਾਦਾਇਕ ਜੀਵਨ ਅਤੇ ਸੰਦੇਸ਼ ਬਾਰੇ ਜਾਗਰੂਕਤਾ ਫੈਲਾਏਗਾ।