ਦਿੱਲੀ (ਦੇਵ ਇੰਦਰਜੀਤ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕੇਂਦਰ ਦੇ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਦਾ ਬਚਾਅ ਕੀਤਾ ਪਰ ਨਾਲ ਹੀ ਕਿਹਾ ਕਿ ਜੇਕਰ ਕਿਸਾਨਾਂ ਨੂੰ ਲੱਗਦਾ ਹੈ ਕਿ ਕਾਨੂੰਨਾਂ ’ਚ ਕੋਈ ਵੀ ਸੈਕਸ਼ਨ ਉਨ੍ਹਾਂ ਦੇ ਹਿੱਤਾਂ ਵਿਰੁੱਧ ਹੈ ਤਾਂ ਸਰਕਾਰ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਹੈ। ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਾਲ ਸਮਝਣ ’ਤੇ ਜ਼ੋਰ ਦਿੰਦੇ ਹੋਏ ਰਾਜਨਾਥ ਨੇ ਕਿਹਾ ਕਿ ਵਿਰੋਧ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਅਤੇ ਕਿਸਾਨਾਂ ਨੂੰ ਇਸ ਨੂੰ ਸਮਝਣਾ ਚਾਹੀਦਾ।
ਦੱਸਣਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ਦੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡੇਰਾ ਲਾਏ ਹੋਏ ਹਨ। ਕਿਸਾਨ ਸਮੂਹਾਂ ਨੇ ਦੋਸ਼ ਲਗਾਇਆ ਕਿ ਇਨ੍ਹਾਂ ਕਾਨੂੰਨਾਂ ਤੋਂ ਮੰਡੀ ਅਤੇ ਘੱਟੋ-ਘੱਟ ਸਮਰਥਨ ਮੁੱਲ ਖਰੀਦ ਵਿਵਸਥਾ ਖ਼ਤਮ ਹੋ ਜਾਵੇਗੀ ਅਤੇ ਉਨ੍ਹਾਂ ਨੂੰ ਵੱਡੇ ਕਾਰਪੋਰੇਟ ਘਰਾਨਿਆਂ ਦੀ ਦਯਾ ’ਤੇ ਛੱਡ ਦਿੱਤਾ ਜਾਵੇਗਾ।
ਰਾਜਨਾਥ ਸਿੰਘ ਨੇ ਗਰੀਬ ਕਲਿਆਣ ਅੰਨ ਯੋਜਨਾ ਦੇ ਅਧੀਨ ਰਾਜ ਪੱਧਰੀ ਅੰਨਪੂਰਨਾ ਪ੍ਰੋਗਰਾਮ ਲਈ ਵੀਰਵਾਰ ਨੂੰ ਆਨਲਾਈਨ ਮਾਧਿਅਮ ਨਾਲ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨਾਂ ਦੇ ਕਲਿਆਣ ’ਚ ਕਦਮ ਚੁੱਕਣ ਲਈ ਨਰਿੰਦਰ ਮੋਦੀ ਸਰਕਾਰ ਦੀ ਤਾਰੀਫ਼ ਕੀਤੀ। ਸਿੰਘ ਨੇ ਕਿਹਾ,‘‘ਸਾਡੀ ਸਰਕਾਰ ਤਿੰਨ ਖੇਤੀ ਕਾਨੂੰਨ ਲੈ ਕੇ ਆਈ ਪਰ ਮੈਨੂੰ ਲੱਗਦਾ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਸਮਝਣ ਦੀ ਜ਼ਰੂਰਤ ਹੈ ਪਰ ਇਕ ਵਿਰੋਧ ਦਾ ਮਾਹੌਲ ਵੀ ਪੈਦਾ ਕੀਤਾ ਜਾ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਕਿਸਾਨ ਭਰਾਵਾਂ ਨੂੰ ਇਹ ਸਮਝਣਾ ਚਾਹੀਦਾ।’’ ਉਨ੍ਹਾਂ ਕਿਹਾ,‘‘ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਭਰਮ ਪੈਦਾ ਕੀਤਾ ਗਿਆ। ਕਿਸਾਨਾਂ ਨੇ ਸੱਚ ਜਾਣਨਾ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਆਪਣੇ ਲਾਭ ਅਤੇ ਹਾਨੀ ਦੀ ਗਣਨਾ ਕਰਨੀ ਸ਼ੁਰੂ ਕਰ ਦਿੱਤੀ ਹੈ।
ਮੈਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਪੜ੍ਹਿਆ ਹੈ ਅਤੇ ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਮੇਰੀ ਜਾਣਕਾਰੀ ਅਨੁਸਾਰ ਅਜਿਹਾ ਕੋਈ ਸੈਕਸ਼ਨ ਨਹੀਂ ਹੈ, ਜੋ ਸਾਡੇ ਕਿਸਾਨ ਭਰਾਵਾਂ ਦੇ ਹਿੱਤਾਂ ਵਿਰੁੱਧ ਹੋਵੇ।’’ ਰੱਖਿਆ ਮੰਤਰੀ ਨੇ ਕਿਹਾ,‘‘ਜੇਕਰ ਕਿਸੇ ਨੂੰ ਲੱਗਦਾ ਹੈ ਕਿ ਇਨ੍ਹਾਂ ਕਾਨੂੰਨਾਂ ’ਚ ਅਜਿਹਾ ਕੋਈ ਬਲਾਕ ਨਹੀਂ ਹੈ, ਜੋ ਸਾਡੇ ਕਿਸਾਨ ਭਰਾਵਾਂ ਦੇ ਹਿੱਤਾਂ ਵਿਰੁੱਧ ਹੋਵੇ।’’ ਰੱਖਿਆ ਮੰਤਰੀ ਨੇ ਕਿਹਾ,‘‘ਜੇਕਰ ਕਿਸੇ ਨੂੰ ਲੱਗਦਾ ਹੈ ਕਿ ਇਨ੍ਹਾਂ ਕਾਨੂੰਨਾਂ ’ਚ ਅਜਿਹਾ ਕੋਈ ਸੈਕਸ਼ਨ ਨਹੀਂ ਹੈ ਜੋ ਕਿਸਾਨਾਂ ਦੇ ਹਿੱਤਾਂ ’ਤੇ ਅਸਰ ਪਾ ਸਕਦਾ ਹੈ ਤਾਂ ਮੈਂ ਪੂਰੇ ਵਿਸ਼ਵਾਸ ਨਾਲ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਕਿਸਾਨ ਭਰਾਵਾਂ ਨਾਲ ਬੈਠ ਕੇ ਗੱਲਬਾਤ ਕਰਨ ਲਈ ਤਿਆਰ ਹਾਂ।’’