
ਜਲੰਧਰ (ਰਾਘਵ): ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖਰੀ ਦਿਨ ਕਾਰਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਸੂਬੇ ਦੀ ਔਰਤਾਂ ਲਈ ਅਹਿਮ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਵਾਰ ਪੰਜਾਬ ਵਿਚ ਛੇ ਵਰਕਿੰਗ ਵੂਮੈਨ ਹੋਸਟਲ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਤਿੰਨ, ਜਲੰਧਰ ਵਿੱਚ ਇੱਕ, ਅੰਮ੍ਰਿਤਸਰ ਵਿੱਚ ਇੱਕ ਅਤੇ ਬਠਿੰਡਾ ਵਿੱਚ ਇੱਕ ਮਹਿਲਾ ਹੋਸਟਲ ਦੀ ਉਸਾਰੀ ਦਾ ਕੰਮ ਮਈ ਵਿੱਚ ਸ਼ੁਰੂ ਹੋ ਰਿਹਾ ਹੈ। ਸਦਨ 'ਚ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਸੀ। ਸਭ ਤੋਂ ਪਹਿਲਾਂ ਪ੍ਰਸ਼ਨ ਕਾਲ ਦੌਰਾਨ ਵਿਧਾਇਕਾਂ ਅਤੇ ਮੰਤਰੀਆਂ ਵਿਚਾਲੇ ਸਵਾਲ-ਜਵਾਬ ਹੋਏ। ਫਿਰ ਸਿਫਰ ਕਾਲ ਦੌਰਾਨ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਗਈ।