ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਦਿਲ- ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪੁਲਿਸ ਨੇ 10 ਮਹੀਨੇ ਦੀ ਮਾਸੂਮ ਦੇ ਕਤਲ ਮਾਮਲੇ 'ਚ ਦਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਮਾਸੂਮ ਬੱਚੀ ਦਾ ਕਤਲ ਉਸ ਦੀ ਦਾਦੀ ਨੇ ਕੀਤਾ ਸੀ ਤੇ ਬਾਅਦ ਵਿੱਚ ਉਸ ਨੇ ਆਪਣੇ ਜੇਠ ਦੇ ਮੁੰਡੇ ਨਾਲ ਮਿਲ ਕੇ ਕਤਲ ਦੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ। ਕਤਲ ਕਰਨ ਤੋਂ ਬਾਅਦ ਬੱਚੀ ਦੀ ਲਾਸ਼ ਘਰ ਦੀ ਛੱਤ 'ਤੇ ਰੱਖੀ ਟੈਂਕੀ 'ਚ ਸੁੱਟ ਦਿੱਤੀ । ਜਾਣਕਾਰੀ ਅਨੁਸਾਰ ਦਾਦੀ ਨੇ ਪੋਤਾ ਨਾ ਹੋਣ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਇਹ ਕਤਲ ਕਰੀਬ 7 ਮਹੀਨੇ ਪਹਿਲਾਂ ਕੀਤਾ ਗਿਆ ਸੀ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਵੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੁਲਿਸ ਅਧਿਕਾਰੀ ਰਾਜਨ ਨੇ ਦੱਸਿਆ ਕਿ ਪਿਛਲੇ ਸਾਲ ਅਕਤੂਬਰ ਵਿੱਚ ਮਿਸਤੀ ਨਾਮਕ 10 ਮਹੀਨੇ ਦੀ ਬੱਚੀ ਦੀ ਲਾਸ਼ ਪਾਣੀ ਦੀ ਟੈਂਕੀ 'ਚੋ ਬਰਾਮਦ ਹੋਈ ਸੀ । ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।