by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੀ. ਬੀ. ਆਈ. ਨੇ ਇਕ ਸੀਨੀਅਰ ਖੁਫੀਆ ਅਧਿਕਾਰੀ ਨੂੰ 60 ਲੱਖ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਕ ਵਪਾਰੀ ਨੇ ਸੀ. ਬੀ. ਆਈ. ਨੂੰ ਸ਼ਿਕਾਇਤ ਕੀਤੀ ਸੀ ਕਿ ਉਕਤ ਅਧਿਕਾਰੀ ਨੇ ਉਸ ਦੇ ਪਿਤਾ ਵਿਰੁੱਧ ਚੱਲ ਰਹੇ ਇਕ ਮਾਮਲੇ ’ਚ ਮਦਦ ਲਈ ਇਕ ਕਰੋੜ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਸੀ. ਬੀ. ਆਈ. ਨੇ ਸਬੰਧਤ ਅਧਿਕਾਰੀ ਮੋਹਿਤ ਧਨਖੜ ਵਿਰੁੱਧ ਮਾਮਲਾ ਦਰਜ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਏਜੰਸੀ ਨੇ ਜਾਲ ਵਿਛਾਇਆ ਅਤੇ ਉਸ ਅਧਿਕਾਰੀ ਵਲੋਂ ਰਾਕੇਸ਼ ਸ਼ਰਮਾ ਨਾਮੀ ਇਕ ਨਿੱਜੀ ਵਿਅਕਤੀ ਨੂੰ 60 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਫੜਿਆ। ਬਾਅਦ ’ਚ ਇਸ ਪੂਰੇ ਮਾਮਲੇ ’ਚ ਸੀ. ਬੀ. ਆਈ. ਨੇ ਸਬੰਧਤ ਅਧਿਕਾਰੀ ਮੋਹਿਤ ਧਨਖੜ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਹੁਣ ਗ੍ਰਿਫ਼ਤਾਰੀ ਵੀ ਹੋ ਚੁੱਕੀ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।