by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਮਾਨ ਨੇ ਮੁਫ਼ਤ ਬਿਜਲੀ ਦੀ ਗਰੰਟੀ ਨੂੰ ਲੈ ਲਾਈਵ ਹੋ ਕਿਹਾ ਮੁਫ਼ਤ ਬਿਜਲੀ ਦੀ ਗਰੰਟੀ ਨੂੰ ਅੱਜ ਪੂਰਾ 1 ਸਾਲ ਹੋ ਗਿਆ । 1 ਜੁਲਾਈ 2022 ਪੰਜਾਬ ਦੇ ਇਤਿਹਾਸ 'ਚ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮਾਨ ਨੇ ਕਿਹਾ ਪੰਜਾਬ ਦੇ 90% ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਮਿਲਿਆ ਹੈ , ਅਸੀਂ ਸਾਰਿਆਂ ਨੂੰ ਬਿਜਲੀ ਦੇਵਾਂਗੇ । CM ਮਾਨ ਨੇ ਦੱਸਿਆ ਕਿ ਸਾਡੇ ਕੋਲ 45 ਦਿਨਾਂ ਦਾ ਕੋਲਾ ਸਟਾਕ 'ਚ ਹੈ । ਆਉਣ ਵਾਲੇ ਦਿਨਾਂ 'ਚ ਪੰਜਾਬ ਵਿੱਚ ਸਸਤੀ ਬਿਜਲੀ ਪੈਦਾ ਕੀਤੀ ਜਾਵੇਗੀ। ਪੰਜਾਬ ਸਰਕਾਰ ਕੋਈ ਕਰਜ਼ਾ ਲੈ ਕੇ ਕੰਮ ਨਹੀ ਕਰ ਰਹੀ । ਦੱਸਣਯੋਗ ਹੈ ਕਿ ਪਿਛਲੇ ਦਿਨੀਂ CM ਮਾਨ ਵਲੋਂ ਪੰਜਾਬ 'ਚ ਬਿਜਲੀ ਸਪਲਾਈ ਦਾ ਪ੍ਰਬੰਧ ਕਰਨੀ ਲਈ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦਾ ਐਲਾਨ ਕੀਤਾ ਗਿਆ ਸੀ ।