ਨਵੀਂ ਦਿੱਲੀ (Vikram Sehajpal) : ਉੱਤਰੀ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿੱਚ ਕਰੀਬ 70 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਲਗਜ਼ਰੀ ਬੱਸ ਦੇ ਪਲਟਨ ਨਾਲ਼ 21 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਘਟਨਾ ਬਨਾਸਕਾਂਠਾ ਜ਼ਿਲ੍ਹੇ ਦੇ ਅੰਬਾਜੀ ਸ਼ਹਿਰ ਦੇ ਅੰਬਾਜੀ-ਦਾਂਤਾ ਮਾਰਗ ਦੇ ਪਹਾੜੀ ਰਾਹ ਵਿੱਚ ਤ੍ਰਿਸ਼ੂਲਿਆ ਘਾਟ ਦੇ ਨੇੜੇ ਇਹ ਭਿਆਨਕ ਦੁਰਘਟਨਾ ਵਾਪਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ।
ਪ੍ਰੀਐਮ ਮੋਦੀ ਨੇ ਟਵੀਟ ਕੀਤਾ, "ਬਨਾਸਕਾਂਠਾ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਮਿਲੀ ਹੈ। ਮੈਂ ਇਸ ਹਾਦਸੇ ਵਿੱਚ ਹੋਈ ਲੋਕਾਂ ਦੀ ਮੌਤ ਤੇ ਬਹੁਤ ਦੁਖੀ ਹਾਂ। ਦੁੱਖ ਦੀ ਘੜੀ ਵਿੱਚ ਮੇਰੀ ਹਮਦਰਦੀ ਪਰਿਵਾਰ ਨਾਲ਼ ਹੈ। ਸਥਾਨਕ ਪ੍ਰਸ਼ਾਸਨ ਮੌਕੇ 'ਤੇ ਹਰ ਪ੍ਰਕਾਰ ਦੀ ਸੰਭਵ ਮਦਦ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਮੈਂ ਪ੍ਰਥਾਨਾ ਕਰਦਾ ਹਾਂ ਕਿ ਹਾਦਸੇ ਵਿੱਚ ਜ਼ਖ਼ਮੀ ਲੋਕ ਛੇਤੀ ਹੀ ਠੀਕ ਹੋਣਗੇ।"
ਪੁਲਿਸ ਅਧਿਕਾਰੀਆਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਇਸ ਹਾਦਸੇ ਵਿੱਚ ਮੌਤਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਲਗਜ਼ਰੀ ਬੱਸ ਵਿੱਚ ਸਵਾਰ ਸ਼ਰਧਾਲੂ ਅਨਕਲਾਬ ਪਰਤ ਰਹੇ ਸਨ ਕਿ ਅਚਾਨਕ ਡਰਾਇਵਰ ਬੱਸ ’ਤੋਂ ਆਪਣਾ ਕੰਟਰੋਲ ਗੁਆ ਬੈਠਾ ਤੇ ਉਹ ਸੜਕ ਤੋਂ ਹੇਠਾਂ ਲਹਿ ਕੇ ਪਲਟ ਗਈ। ਇਸ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਸ਼ਾਇਦ ਇਸ ਕਰਕੇ ਹੀ ਬੱਸ ਸੜਕ ਤੋਂ ਤਿਲਕ ਗਈ।